ਹੁਸ਼ਿਆਰਪੁਰ, 19 ਫਰਵਰੀ (ਬਲਜਿੰਦਰਪਾਲ ਸਿੰਘ)-ਦਿੱਲੀ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਨੇਚਰ ਫੈਸਟ-2026 ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਪੋਸਟਰ ਮੇਕਿੰਗ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੁਕਾਬਲੇ ਦਾ ਮੁੱਖ ਮੰਤਵ ਵਿਦਿਆਰਥੀਆਂ 'ਚ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਦੀ ਸਿਰਜਣਾਤਮਿਕ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨਾ ਸੀ | ਸਕੂਲ ਦੇ ਹੋਣਹਾਰ ਵਿਦਿਆਰਥੀ ਗੁਰਬਾਨੀ ਸਿੰਘ ਪਹਿਲੇ, ਅਲਾਇਨਾ ਕੁਮਾਰ ਦੂਜੇ, ਲਕਸ਼ੈ ਸ਼ਰਮਾ ਤੇ ਵਿਨਾਇਕ ਤੀਜੇ ਸਥਾਨ 'ਤੇ ਰਹੇ ਅਤੇ ਆਪਣੀ ਕਲਾਤਮਕ ਸੋਚ, ਰੰਗਾਂ ਦੇ ਸੁਮੇਲ ਅਤੇ ਪ੍ਰਭਾਵਸ਼ਾਲੀ ਸੰਦੇਸ਼ਾਂ ਰਾਹੀਂ ਵਾਤਾਵਰਨ ਦੀ ਸੁਰੱਖਿਆ ਦਾ ਮਜ਼ਬੂਤ ਸੰਦੇਸ਼ ਪੇਸ਼ ਕੀਤਾ | ਉਨ੍ਹਾਂ ਦੇ ਆਕਰਸ਼ਕ ਅਤੇ ਸੋਚ-ਵਿਚਾਰ ਕਰਨ ਵਾਲੇ ਪੋਸਟਰਾਂ ਨੇ ਜੱਜਾਂ ਨੂੰ ਪ੍ਰਭਾਵਿਤ ਕੀਤਾ, ਜਿਸ ਦੇ ਨਤੀਜੇ ਵਜੋਂ ਵਿਦਿਆਰਥੀਆਂ ਨੇ ਮੁਕਾਬਲੇ 'ਚ ਸ਼ਲਾਘਾਯੋਗ ਸਥਾਨ ਹਾਸਿਲ ਕੀਤਾ | ਸਕੂਲ ਦੇ ਡਾਇਰੈਕਟਰ ਅਨੁਜ ਤੋਲਾ ਅਤੇ ਅਮਿਤ ਤੋਲਾ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਸਕੂਲ ਪਿ੍ੰਸੀਪਲ ਮਾਰਿਆ ਜਾੱਨ ਤੇ ਸਟਾਫ਼ ਨੇ ਵੀ ਸਾਰੇ ਪ੍ਰਤੀਭਾਗੀਆਂ ਨੂੰ ਆਸ਼ੀਰਵਾਦ ਦਿੱਤਾ |