22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ

ਅਜੀਤ ਡੈਸਕ 23-02-2026
ਦਸੂਹਾ, 22 ਫਰਵਰੀ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਕਾਲਜ ਦੇ ਕਾਰਜ ਕਾਰੀ ਪਿ੍ੰਸੀਪਲ ਸੰਦੀਪ ਕੌਰ ਦੀ ਅਗਵਾਈ ਹੇਠ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਵਲੋਂ 17 ਫ਼ਰਵਰੀ 2026 ਨੂੰ 'ਅੰਤਰ-ਰਾਸ਼ਟਰੀ ਸ਼ਾਂਤੀ ਦਿਵਸ' ਮਨਾਇਆ ਗਿਆ | ਇਸ ਗਤੀਵਿਧੀ ਦੇ ਇੰਚਾਰਜ ਸਹਾਇਕ ਪ੍ਰੋਫੈਸਰ ਸੀਮਾ ਰਾਣੀ ਅਤੇ ਸਹਾਇਕ ਪ੍ਰੋਫੈਸਰ ਰਜਨੀ ਕੁਮਾਰੀ ਸਨ | ਇਸ ਗਤੀਵਿਧੀ ਦੀ ਸ਼ੁਰੂਆਤ ਕਾਲਜ ਸ਼ਬਦ ਨਾਲ ਕੀਤੀ ਗਈ | ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਬੀ.ਐੱਡ. ਦੂਜੇ ਸਮੈਸਟਰ ਦੀ ਵਿਦਿਆਰਥਣ ਹਰਸੁਮਨ ਸੈਣੀ ਵਲੋਂ ਬਾਖ਼ੂਬੀ ਨਿਭਾਈ ਗਈ | ਇਸ ਗਤੀਵਿਧੀ ਵਿਚ ਵਿਦਿਆਰਥੀਆਂ ਵਲੋਂ ਭਾਸ਼ਣ, ਕਵਿਤਾ, ਤੱਥ, ਗਰੁੱਪ ਗੀਤ ਆਦਿ ਪੇਸ਼ ਕੀਤੇ ਗਏ | ਇਸ ਮੌਕੇ ਕਾਲਜ ਦੇ ਮੈਂਟਰ ਡਾ. ਵਰਿੰਦਰ ਕੌਰ ਪਿ੍ੰਸੀਪਲ ਜੀ. ਟੀ. ਬੀ. ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਨੇ ਵਿਦਿਆਰਥੀਆਂ ਨੂੰ ਮਿਲ ਕੇ ਰਹਿਣ ਅਤੇ ਸ਼ਾਂਤੀਪੂਰਵਕ ਕੰਮ ਕਰਨ ਲਈ ਸੁਨੇਹਾ ਦਿੱਤਾ | ਇਸ ਗਤੀਵਿਧੀ ਦੌਰਾਨ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਲੇਖਕ ਟੇਰਕਿਆਣਾ ਵਲੋਂ ਕਹਾਣੀਕਾਰ ਲਾਲ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਤਹਿਸੀਲ ਮੁਕੇਰੀਆਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।