23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਖ਼ਾਲਸਾ ਕਾਲਜ ਵਿਖੇ ਪਲੇਸਮੈਂਟ ਸੈੱਲ ਨੇ ਪ੍ਰੇਰਨਾਦਾਇਕ ਲੈਕਚਰ ਕਰਵਾਇਆ

ਅਜੀਤ ਡੈਸਕ 24-02-2026
ਗੜ੍ਹਦੀਵਾਲਾ, 23 ਫਰਵਰੀ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕੈਰੀਅਰ ਕੌਂਸਲਿੰਗ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਵੱਲੋਂ ਆਈ.ਆਈ.ਸੀ ਅਤੇ ਆਈ.ਕਿਊ.ਏ.ਸੀ ਦੇ ਸਹਿਯੋਗ ਨਾਲ ਇਕ ਪ੍ਰੇਰਨਾਦਾਇਕ ਲੈਕਚਰ ਕਰਵਾਇਆ ਗਿਆ | ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਬਾਰੇ ਸਹੀ ਦਿਸ਼ਾ-ਨਿਰਦੇਸ਼ ਅਤੇ ਪ੍ਰੇਰਣਾ ਪ੍ਰਦਾਨ ਕਰਨਾ ਸੀ | ਲੈਕਚਰ ਦੇ ਮੁੱਖ ਬੁਲਾਰੇ ਰੋਹਿਤ ਕੁਮਾਰ ਅੰਗਰੇਜ਼ੀ ਅਧਿਆਪਕ ਜੀ.ਐੱਮ. ਸਕੂਲ ਦੇਹਰੀਆਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ Tਕੇਂਦਰਿਤ ਰਹੋ, ਹੌਸਲਾ ਨਾ ਛੱਡੋ ਅਤੇ ਕਾਮਯਾਬੀ ਤੁਹਾਡੇ ਪਿੱਛੇ ਆਵੇਗੀU ਦਾ ਸੰਦੇਸ਼ ਦਿੱਤਾ | ਪਿ੍ੰਸੀਪਲ ਡਾ.ਜਸਪਾਲ ਸਿੰਘ ਨੇ ਮੁੱਖ ਬੁਲਾਰੇ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਮੁਕੇਰੀਆਂ ਵਲੋਂ ਵਿਧਾਇਕ ਜੰਗੀ ਲਾਲ ਮਹਾਜਨ ਦੇ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਾਈਬਰ ਠੱਗਾਂ ਨੇ ਪੁਰਾਣੇ ਨੋਟਾਂ ਬਦਲੇ ਲੱਖਾਂ ਦਾ ਲਾਲਚ ਦੇ ਕੇ ਠੱਗੇ 15750 ਰੁਪਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।