24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਪ੍ਰਾਚੀਨ ਪਾਂਡਵ ਸਰੋਵਰ ਦਸੂਹਾ ਵਿਖੇ ਮੈਗਾ ਸਫ਼ਾਈ ਅਭਿਆਨ

ਅਜੀਤ ਡੈਸਕ 24-02-2026
ਦਸੂਹਾ, 23 ਫਰਵਰੀ (ਭੁੱਲਰ)- ਪ੍ਰਾਚੀਨ ਪਾਂਡਵ ਸਰੋਵਰ ਦਸੂਹਾ ਵਿਖੇ ਨਿਰੰਕਾਰੀ ਸ਼ਰਧਾਲੂਆਂ ਵਲੋਂ ਪ੍ਰੋਜੈਕਟ ਅੰਮਿ੍ਤ 'ਸਵੱਛ ਜਲ ਸਵੱਛ ਮਨ' ਤਹਿਤ ਮੈਗਾ ਸਫ਼ਾਈ ਅਭਿਆਨ ਸੰਤ ਨਿਰੰਕਾਰੀ ਸਤਿਸੰਗ ਭਵਨ ਦਸੂਹਾ ਦੇ ਸੰਯੋਜਕ ਡਾ. ਸੁਰਿੰਦਰ ਪਾਲ ਸਿੰਘ ਦੀ ਯੋਗ ਅਗਵਾਈ ਹੇਠ ਚਲਾਇਆ ਗਿਆ ਜਿਸ ਵਿਚ 300 ਦੇ ਕਰੀਬ ਨਿਰੰਕਾਰੀ ਸ਼ਰਧਾਲੂਆਂ ਨੇ ਭਾਗ ਲਿਆ | ਇਸ ਮੌਕੇ ਸੰਯੋਜਕ ਡਾ. ਸੁਰਿੰਦਰ ਪਾਲ ਸਿੰਘ ਨੇ ਕਿਹਾ ਕਿ ਅੰਮਿ੍ਤ ਪ੍ਰੋਜੈਕਟ ਬਾਬਾ ਹਰਦੇਵ ਸਿੰਘ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਹੈ ਅਤੇ ਉਨ੍ਹਾਂ ਕਿਹਾ ਸੀ 'ਪ੍ਰਦੂਸ਼ਣ ਅੰਦਰ ਹੋਵੇ ਜਾਂ ਬਾਹਰ ਦੋਨੋਂ ਹਾਨੀਕਾਰਕ' ਹਨ ਜਿਸ ਨੂੰ ਸਾਫ਼ ਕਰਨਾ ਸਾਡਾ ਫ਼ਰਜ਼ ਹੈ | ਉਨ੍ਹਾਂ ਕਿਹਾ ਸੰਤ ਨਿਰੰਕਾਰੀ ਮਿਸ਼ਨ ਲਗਾਤਾਰ ਸਮਾਜਿਕ ਅਤੇ ਕਲਿਆਣਕਾਰੀ ਗਤੀਵਿਧੀਆਂ ਵਿਚ ਆਪਣੀ ਸਰਗਰਮ ਭੂਮਿਕਾ ਨਿਭਾਅ ਰਿਹਾ ਹੈ ਤੇ ਵਾਤਾਵਰਨ ਦੀ ਸੁਰੱਖਿਆ ਤੇ ਧਰਤੀ ਦੇ ਸੁੰਦਰੀਕਰਨ ਵਿਚ ਆਪਣਾ ਅਹਿਮ ਯੋਗਦਾਨ ਦੇ ਰਿਹਾ ਹੈ | ਇਸ ਮੌਕੇ ਸ਼ਰਧਾਲੂਆਂ ਵਿਚ ਕਾਫ਼ੀ ਉਤਸ਼ਾਹ ਪਾਇਆ ਗਿਆ ਸ਼ਰਧਾਲੂਆਂ ਵੱਲੋਂ ਸਰੋਵਰ ਦੇ ਚਾਰ ਚੁਫੇਰੇ ਸਫ਼ਾਈ ਕੀਤੀ ਗਈ | ਇਸ ਮੌਕੇ ਖੇਤਰੀ ਸੰਚਾਲਕ ਦਲਜੀਤ ਕੁਮਾਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ |
23ਐਮਯੂਕੇ20
ਪਿਛਲੀ ਖ਼ਬਰ ਸੈਲਾ ਖ਼ੁਰਦ 'ਚ ਦੁਕਾਨਦਾਰਾਂ ਵੱਲੋਂ ਨਾਜਾਇਜ਼ ਕਬਜ਼ੇ ਕਰਨ ਨਾਲ ਟਰੈਫ਼ਿਕ ਹੋਈ ਹਾਲੋਂ ਬੇਹਾਲ ਅਗਲੀ ਖ਼ਬਰ ਦਸੂਹਾ ਵਿਖੇ ਨੰਬਰਦਾਰ ਯੂਨੀਅਨ ਦੇ ਅਹੁਦੇਦਾਰਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।