25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਇੰਟਰਨੈਸ਼ਨਲ ਵੀਕ-2026 'ਚ ਹਿੱਸਾ ਲਿਆ

ਅਜੀਤ ਡੈਸਕ 24-02-2026
ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਦੇ ਇੰਟਰਨੈਸ਼ਨਲ ਵਿਦਿਆਰਥੀਆਂ ਨੇ ਇੰਟਰਨੈਸ਼ਨਲ ਵੀਕ-2026 'ਚ ਸਰਗਰਮ ਭਾਗੀਦਾਰੀ ਕਰਦੇ ਹੋਏ ਯੂਨੀਵਰਸਿਟੀ ਦਾ ਨਾਂਅ ਰੌਸ਼ਨ ਕੀਤਾ | ਜ਼ਿਕਰਯੋਗ ਹੈ ਕਿ ਗਲੋਬਲ ਹੋਰਾਈਜ਼ਨਜ਼, ਇੰਡੀਅਨ ਰੂਟਸ ਵਿਸ਼ੇ ਅਧੀਨ ਇਹ ਸਮਾਗਮ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਉਦੈਪੁਰ ਵਿਖੇ ਕਰਵਾਇਆ ਗਿਆ ਸੀ | ਤਿੰਨ ਦਿਨਾਂ ਦੇ ਇਸ ਅੰਤਰਰਾਸ਼ਟਰੀ ਪ੍ਰੋਗਰਾਮ ਵਿਚ ਨੇਪਾਲ, ਮੌਰੀਸ਼ਸ, ਜ਼ੈਂਬੀਆ, ਫਰਾਂਸ ਅਤੇ ਲਾਇਬੇ੍ਰਰੀਆਂ ਸਮੇਤ ਵੱਖ-ਵੱਖ ਦੇਸ਼ਾਂ ਦੇ 22 ਡੈਲੀਗੇਟਾਂ ਨੇ ਹਿੱਸਾ ਲਿਆ | ਇਸ ਦਾ ਮੂਲ ਉਦੇਸ਼ ਭਾਰਤੀ ਮੁੱਲਾਂ ਨਾਲ ਵਿਸ਼ਵ ਪੱਧਰੀ ਸੋਚ ਨੂੰ ਜੋੜਦਿਆਂ ਅਕਾਦਮਿਕ, ਸਮਾਜਿਕ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨਾ ਸੀ | ਇਸ ਮੌਕੇ ਵਾਇਸ ਚਾਂਸਲਰ ਡਾ. ਚੰਦਰ ਮੋਹਨ ਨੇ ਕਿਹਾ ਕਿ ਯੂਨੀਵਰਸਿਟੀ ਵਲੋਂ ਐਲਨ ਡੀ. ਯੇਲੂ, ਇਕੋਵਾ ਮੈਪਾਲੋ ਅਤੇ ਇਕੋਵਾ ਕਾਸੋਂਗੋ ਨੇ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਵਿਦਿਆਰਥੀਆਂ ਨੇ ਵੱਖ-ਵੱਖ ਸੈਸ਼ਨਾਂ, ਵਿਚਾਰ-ਵਟਾਂਦਰਾ ਅਤੇ ਗਤੀਵਿਧੀਆਂ 'ਚ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਅੰਤਰਰਾਸ਼ਟਰੀ ਮੰਚ 'ਤੇ ਆਪਣੀ ਪ੍ਰਤਿਭਾ ਅਤੇ ਲੀਡਰਸ਼ਿਪ ਕਾਬਲੀਅਤ ਦਰਸਾਈ | ਇੰਟਰਨੈਸ਼ਨਲ ਏਡਮਿਸ਼ਨ ਮੁਖੀ ਹਰਪ੍ਰੀਤ ਸਿੰਘ ਅਤੇ ਆਸ਼ੀਸ਼ ਨੇ ਦੱਸਿਆ ਕਿ ਇਸ ਉਪਰਾਲੇ ਨਾਲ ਅੰਤਰ-ਸੱਭਿਆਚਾਰਕ ਸੰਵਾਦ ਮਜ਼ਬੂਤ ਹੋਇਆ ਹੈ ਅਤੇ ਵਿਦਿਆਰਥੀਆਂ ਨੂੰ ਅਨੁਭਵੀ ਸਿੱਖਿਆ, ਵਿਸ਼ਵ ਪੱਧਰੀ ਸਹਿਯੋਗ ਅਤੇ ਲੀਡਰਸ਼ਿਪ ਹੁਨਰ ਵਿਕਸਤ ਕਰਨ ਦਾ ਮਹੱਤਵਪੂਰਨ ਮੌਕਾ ਮਿਲਿਆ ਹੈ |
ਪਿਛਲੀ ਖ਼ਬਰ ਸੰਤ ਬਾਬਾ ਦੂਲਾ ਸਿੰਘ ਦੇ ਬਰਸੀ ਸਮਾਗਮ ਸੰਬੰਧੀ ਪੋਸਟਰ ਜਾਰੀ ਅਗਲੀ ਖ਼ਬਰ ਨਾਰੂ ਨੰਗਲ ਸਕੂਲ ਦੇ ਵਿਦਿਆਰਥੀਆਂ ਨੂੰ ਊਸ਼ਾ ਮਾਰਟਿਨ ਦਾ ਵਿੱਦਿਅਕ ਦੌਰਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।