ਹੁਸ਼ਿਆਰਪੁਰ, 1 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਾ. ਮਨਦੀਪ ਕਮਲ ਨੇ ਸਿਵਲ ਸਰਜਨ ਹੁਸ਼ਿਆਰਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਦੀ ਇਹ ਨਿਯੁਕਤੀ ਸਿਵਲ ਸਰਜਨ ਡਾ. ਬਲਬੀਰ ਕੁਮਾਰ ਦੀ ਸੇਵਾ ਮੁਕਤੀ ਉਪਰੰਤ ਹੋਈ ਹੈ | ਦਫ਼ਤਰ ਪਹੁੰਚਣ 'ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਸਵੀਤਾ ਰਾਣਾ, ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਨਵਜੋਤ ਸਿੰਘ ਤੇ ਡਾ. ਨੇਹਾ ਪਾਲ, ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਬਰੁਟਾ, ਈ.ਐੱਨ.ਟੀ. ਮਾਹਰ ਡਾ. ਰਾਜਵੰਤ ਕੌਰ, ਪੀ.ਏ. ਸਤਪਾਲ, ਸ੍ਰੀਮਤੀ ਆਸ਼ਾ ਰਾਣੀ, ਹੋਰ ਸਮੇਤ ਸਟਾਫ਼ ਮੈਂਬਰਾਂ ਵਲੋਂ ਡਾ. ਮਨਦੀਪ ਕਮਲ ਦਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਵਧਾਈ ਦਿੱਤੀ | ਇਸ ਮੌਕੇ ਗੱਲਬਾਤ ਕਰਦਿਆਂ ਡਾ. ਮਨਦੀਪ ਕਮਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ |