ਦਸੂਹਾ,1 ਮਾਰਚ (ਭੁੱਲਰ)-ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੇ ਪਵਿੱਤਰ ਤਿਉਹਾਰ ਮੌਕੇ ਦਸ਼ਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਵੱਲੋਂ ਹਰ ਸਾਲ ਦੀ ਤਰ੍ਹਾਂ ਲਗਾਏ ਜਾਂਦੇ 55ਵੇਂ ਲੰਗਰ ਸਬੰਧੀ 200 ਤੋਂ ਵੱਧ ਪਿੰਡਾਂ ਦੀਆਂ ਸੰਗਤਾਂ ਵਿਰਦੀ ਇੰਜੀਨੀਅਰਿੰਗ ਵਰਕਸ ਦਸੂਹਾ ਤੋਂ ਜੈਕਾਰਿਆਂ ਦੀ ਗੂੰਜ ਵਿਚ ਟਰੱਕਾਂ ਦਾ ਕਾਫ਼ਲਾ ਲੈ ਕੇ ਰਵਾਨਾ ਹੋਈਆਂ | ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਸੰਗਤਾਂ ਦੇ ਕਾਫ਼ਲੇ ਨੂੰ ਰਵਾਨਾ ਕੀਤਾ ਗਿਆ | ਇਸ ਮੌਕੇ ਦਸ਼ਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਦੇ ਪ੍ਰਧਾਨ ਕਮਲਦੀਪ ਸਿੰਘ ਵਿਰਦੀ ਅਤੇ ਮਹਿੰਦਰ ਸਿੰਘ ਵਿਰਦੀ ਨੇ ਦੱਸਿਆ ਕਿ ਦਸ਼ਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਵਲੋਂ ਇਹ 52ਵਾਂ ਲੰਗਰ ਲਗਾਇਆ ਜਾ ਰਿਹਾ ਹੈ ਉਨ੍ਹਾਂ ਯੋਗਦਾਨ ਦੇਣ ਵਾਲੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਇਹ ਲੰਗਰ 5 ਮਾਰਚ ਤੱਕ ਲਗਾਤਾਰ ਜਾਰੀ ਰਹੇਗਾ | ਉਨ੍ਹਾਂ ਹੋਰ ਦੱਸਿਆ ਕਿ 13 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਪਵਿੱਤਰ ਵਿਸਾਖੀ ਦੇ ਤਿਉਹਾਰ ਮੌਕੇ ਵੀ ਵੱਡੇ ਪੱਧਰ ਤੇ ਲੰਗਰ ਲਗਾਇਆ ਜਾਵੇਗਾ ਜਦਕਿ ਹੋਰ ਅਨੇਕਾਂ ਥਾਵਾਂ ਤੇ ਸੇਵਾ ਦਲ ਵਲੋਂ ਲੰਗਰ ਲਗਾਉਣ ਤੋਂ ਇਲਾਵਾ ਅਨੇਕਾਂ ਸਮਾਜ ਸੇਵੀ ਕਾਰਜ ਕੀਤੇ ਜਾ ਰਹੇ ਹਨ | ਜਿਨ੍ਹਾਂ ਨੂੰ ਨਿਰੰਤਰ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਤੇ ਹੋਰ ਸ਼ਖ਼ਸੀਅਤਾਂ ਨੂੰ ਸਿਰੋਪਾਉ ਭੇਟ ਕੀਤੇ ਗਏ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਮੋਹਨ ਸਿੰਘ ਵਿਰਦੀ, ਬੀਬੀ ਸਤਨਾਮ ਕੌਰ ਵਿਰਦੀ, ਮਨਦੀਪ ਕੌਰ, ਇਸਪ੍ਰੀਤ ਸਿੰਘ, ਕਿਮਪ੍ਰੀਤ ਕੌਰ, ਨਵਜੀਤ ਸਿੰਘ, ਧਨਵੀਰ ਸਿੰਘ, ਗੁਰਜੀਤ ਸਿੰਘ, ਪ੍ਰਦੀਪ ਸਿੰਘ ਢਿੱਲੋ, ਸਿਮਰਜੀਤ ਸਿੰਘ, ਮਨਜੀਤ ਸਿੰਘ, ਕੌਂਸਲਰ ਅਮਰਪ੍ਰੀਤ ਸਿੰਘ ਸੋਨੂ ਖ਼ਾਲਸਾ ਮੀਤ ਪ੍ਰਧਾਨ ਨਗਰ ਕੌਂਸਲ ਦਸੂਹਾ, ਗਗਨ ਚੀਮਾ, ਗੁਰਪਾਲ ਸਿੰਘ ਪਾਲਾ, ਮਨਜੀਤ ਸਿੰਘ, ਤਰਸੇਮ ਸਿੰਘ, ਕੈਪਟਨ ਮਹਿੰਦਰ ਸਿੰਘ, ਹਰਭਜਨ ਸਿੰਘ, ਮੰਗਲ ਸਿੰਘ, ਸੁਰਿੰਦਰ ਸ਼ਿੰਦਾ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਸਨ |