30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਮਾਸਟਰ ਬਹਾਦਰ ਸਿੰਘ ਨੂੰ ਵਿਦਾਇਗੀ ਪਾਰਟੀ ਦਿੱਤੀ

ਅਜੀਤ ਡੈਸਕ 02-03-2026
ਹੁਸ਼ਿਆਰਪੁਰ, 1 ਮਾਰਚ (ਨਰਿੰਦਰ ਸਿੰਘ ਬੱਡਲਾ)-ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦੇ ਸੰਗੀਤ ਵਿਭਾਗ 'ਚ ਬਤੌਰ ਤਬਲਾ ਮਾਸਟਰ ਵਜੋਂ ਸੇਵਾਵਾਂ ਨਿਭਾ ਰਹੇ ਬਹਾਦਰ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ਵਿਭਾਗ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਪਿ੍ੰ. ਡਾ. ਵਿਨੇ ਕੁਮਾਰ ਨੇ ਕਿਹਾ ਕਿ ਬਹਾਦਰ ਸਿੰਘ 1989 ਤੋਂ ਸੰਸਥਾ ਨਾਲ ਜੁੜੇ ਹੋਏ ਹਨ ਅਤੇ ਲਗਭਗ 37 ਤੋਂ ਵੱਧ ਦੀਆਂ ਸੇਵਾਵਾਂ ਦੇਣ ਉਪਰੰਤ ਉਹ ਸੇਵਾ ਮੁਕਤ ਹੋਏ ਹਨ | ਉਨ੍ਹਾਂ ਕਿਹਾ ਕਿ ਬਹਾਦਰ ਸਿੰਘ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ.ਐਮ. ਭੱਲਾ, ਮੀਤ ਪ੍ਰਧਾਨ ਵਾਈ ਪੀ ਜੋਸ਼ੀ, ਮੀਤ ਸਕੱਤਰ ਸ਼ਰਨਜੀਤ ਸੈਣੀ ਤੇ ਹੋਰਨਾਂ ਅਧਿਕਾਰੀਆਂ ਤੇ ਸਮੁੱਚੇ ਸਟਾਫ਼ ਨੇ ਬਹਾਦਰ ਸਿੰਘ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਨਿਰੋਲ ਜੀਵਨ ਲਈ ਕਾਮਨਾ ਕੀਤੀ |
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਵਿਧਾਇਕ ਜਿੰਪਾ ਨੇ 12 ਲੱਖ ਦੇ ਵਿਕਾਸ ਕਾਰਜਾਂ ਦਾ ਕਰਵਾਇਆ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।