ਹੁਸ਼ਿਆਰਪੁਰ, 1 ਮਾਰਚ (ਹਰਪ੍ਰੀਤ ਕੌਰ)-ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਫਰਵਰੀ ਮਹੀਨੇ ਵਿੱਚ ਕਲੱਬ ਵਲੋਂ ਚਲਾਏ ਗਏ ਵੱਖ-ਵੱਖ ਸਮਾਜਿਕ ਪ੍ਰੋਜੈਕਟਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ | ਸਿੱਖਿਆ, ਸਿਹਤ, ਪਰਿਆਵਰਣ ਅਤੇ ਸਮਾਜ ਸੇਵਾ ਨਾਲ ਸੰਬੰਧਤ ਕਾਰਜਾਂ ਦੀ ਪ੍ਰਗਤੀ ਬਾਰੇ ਚਰਚਾ ਕੀਤੀ ਗਈ | ਮੈਂਬਰਾਂ ਨੇ ਕਿਹਾ ਕਿ ਰੋਟਰੀ ਦਾ ਮੁੱਖ ਉਦੇਸ਼ ਸਮਾਜ ਦੇ ਲੋੜਵੰਦ ਵਰਗਾਂ ਤੱਕ ਸਹਾਇਤਾ ਪਹੁੰਚਾਉਣਾ ਹੈ ਅਤੇ ਕਲੱਬ ਇਸੇ ਜਜ਼ਬੇ ਨਾਲ ਲਗਾਤਾਰ ਸੇਵਾ ਕਰ ਰਿਹਾ ਹੈ | ਆਉਣ ਵਾਲੇ ਪ੍ਰੋਜੈਕਟਾਂ ਨੂੰ ਲੈ ਕੇ ਵੀ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ | ਖਾਸ ਤੌਰ 'ਤੇ ਅਗਲੇ ਮਹੀਨੇ ਹੋਣ ਵਾਲੇ ਰੋਟਰੀ ਗਵਰਨਰ ਦੇ ਦੌਰੇ ਨੂੰ ਲੈ ਕੇ ਵਿਸਥਾਰ ਪੂਰਵਕ ਚਰਚਾ ਹੋਈ | ਇਸ ਦੌਰਾਨ ਸਮਾਰੋਹ ਦੀ ਤਿਆਰੀ ਲਈ ਵੱਖ-ਵੱਖ ਜਿੰਮੇਵਾਰੀਆਂ ਵੀ ਤੈਅ ਕੀਤੀਆਂ ਗਈਆਂ | ਇਸ ਤੋਂ ਇਲਾਵਾ ਸਿੱਖਿਆ ਨੂੰ ਪ੍ਰੋਤਸਾਹਿਤ ਕਰਨ ਦੇ ਉਦੇਸ਼ ਨਾਲ ਪਿੰਡ ਬੈਂਸ ਖੁਰਦ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਕੰਪਿਊਟਰ ਪਿ੍ੰਟਰ ਪ੍ਰਦਾਨ ਕਰਨ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ ਕੀਤਾ ਗਿਆ | ਮੈਂਬਰਾਂ ਨੇ ਕਿਹਾ ਕਿ ਡਿਜ਼ੀਟਲ ਯੁੱਗ ਵਿੱਚ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਾਧਨਾਂ ਨਾਲ ਸਜਜਿਤ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਸਹੂਲਤਾਂ ਮਿਲ ਸਕਣ | ਮੀਟਿੰਗ ਵਿੱਚ ਸਾਬਕਾ ਪ੍ਰਧਾਨ ਮਨੋਜ ਓਹਰੀ, ਡੀਪੀ ਕਥੂਰੀਆ, ਜਸਵੰਤ ਸਿੰਘ ਭੋਗਲ, ਰਾਕੇਸ਼ ਕਪੂਰ, ਰਜਨੀਸ਼ ਕੁਮਾਰ ਗੁਲਿਆਨੀ, ਸੰਦੀਪ ਸ਼ਰਮਾ, ਅਸ਼ੋਕ ਕੁਮਾਰ, ਕੁਲਜੀਤ ਸਿੰਘ ਸੈਣੀ ਸਮੇਤ ਹੋਰ ਮੈਂਬਰਾਂ ਨੇ ਭਾਗ ਲਿਆ |