29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਹਰਿਆਣਾ 'ਚ ਕੀਰਤਨ ਦਰਬਾਰ 22 ਨੂੰ

ਅਜੀਤ ਡੈਸਕ 02-03-2026
ਹਰਿਆਣਾ, 1 ਮਾਰਚ (ਹਰਮੇਲ ਸਿੰਘ ਖੱਖ)-ਵਾਰਿਸ ਬਾਬਾ ਬਘੇਲ ਸਿੰਘ ਵੈੱਲਫੇਅਰ ਸੁਸਾਇਟੀ ਹਰਿਆਣਾ ਵਲੋਂ ਸਿੱਖ ਪੰਥ ਦੇ ਮਹਾਨ ਜਰਨੈਲ ਜਥੇਦਾਰ ਬਾਬਾ ਬਘੇਲ ਸਿੰਘ ਵਲੋਂ ਦਿੱਲੀ ਫ਼ਤਹਿ ਕਰਨ ਦੀ ਸ਼ਾਨਮਤੀ ਯਾਦ ਨੂੰ ਸਮਰਪਿਤ ਪਹਿਲਾ ਮਹਾਨ ਕੀਰਤਨ ਦਰਬਾਰ 22 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਕੱਲਰ ਖ਼ਾਲਸਾ ਹਾਈ ਸਕੂਲ ਹਰਿਆਣਾ ਗਰਾਊਾਡ 'ਚ ਕਰਵਾਇਆ ਜਾ ਰਿਹਾ ਹੈ, ਜਿਸ ਦਾ ਪੋਸਟਰ ਪੰਥ ਦੀ ਮਹਾਨ ਸ਼ਖ਼ਸੀਅਤ ਸੰਤ ਬਾਬਾ ਸੇਵਾ ਸਿੰਘ ਗੁਰਦੁਆਰਾ ਰਾਮਪੁਰ ਖੇੜੇ ਵਾਲਿਆਂ ਵਲੋਂ ਰਿਲੀਜ਼ ਕੀਤਾ ਗਿਆ | ਸੁਸਾਇਟੀ ਦੇ ਚੇਅਰਮੈਨ ਜਸਵੀਰ ਸਿੰਘ ਤੇ ਪ੍ਰਧਾਨ ਤੇਜਪਾਲ ਸਿੰਘ ਨੇ ਦੱਸਿਆ ਕਿ ਇਲਾਕੇ ਦੀਆਂ ਸਮੂਹ ਸੇਵਾ ਸੁਸਾਇਟੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਪਹਿਲੇ ਮਹਾਨ ਕੀਰਤਨ ਦਰਬਾਰ ਦਾ ਪੋਸਟਰ ਰਿਲੀਜ਼ ਕਰਨ ਉਪਰੰਤ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਸਾਹਿਬ ਵਾਲਿਆਂ ਨੇ ਕਿਹਾ ਕਿ ਸਮੂਹ ਸਿੱਖ ਨੂੰ ਸੰਗਤ ਇਸ ਸਮਾਗਮ ਹੁਮ-ਹੁਮਾ ਕੇ ਸ਼ਾਮਿਲ ਹੋਣਾ ਚਾਹੀਦਾ ਹੈ ਕਿਉਂਕਿ ਅਜਿਹੇ ਸਮਾਗਮਾਂ ਨਾਲ ਸਾਡੀ ਨਵੀਂ ਪੀੜ੍ਹੀ ਆਪਣੇ ਮਹਾਨ ਵਿਰਸੇ ਤੋਂ ਜਾਣੂੰ ਹੁੰਦੀ ਹੈ | ਇਸ ਮੌਕੇ ਚੇਅਰਮੈਨ ਜਸਵੀਰ ਸਿੰਘ, ਤੇਜਪਾਲ ਸਿੰਘ ਪ੍ਰਧਾਨ, ਸਰਬਜੋਤ ਸਿੰਘ ਮੀਤ ਪ੍ਰਧਾਨ, ਮਨਜੀਤ ਸਿੰਘ ਮੱਖਣ ਖ਼ਜ਼ਾਨਚੀ, ਪਿ੍ਤਪਾਲ ਸਿੰਘ, ਅਵਤਾਰ ਸਿੰਘ ਕਲਕੱਤਾ, ਇੰਦਰਪਾਲ ਸਿੰਘ, ਹਰਵਿੰਦਰ ਸਿੰਘ ਲੱਕੀ, ਗੁਰਪ੍ਰੀਤ ਸਿੰਘ ਤੇ ਰੇਸ਼ਮ ਸਿੰਘ ਪ੍ਰਧਾਨ ਗੁਰਦੁਆਰਾ ਬਾਬਾ ਬਘੇਲ ਸਿੰਘ ਹਰਿਆਣਾ ਨੇ ਸਮੂਹ ਕਮੇਟੀ ਤੇ ਇਲਾਕੇ ਦੀ ਸੰਗਤ ਵਲੋਂ ਸੰਤ ਬਾਬਾ ਸੇਵਾ ਸਿੰਘ ਜੀ ਗੁਰਦੁਆਰਾ ਰਾਮਪੁਰ ਖੇੜਾ ਵਾਲਿਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਸਮੀਖਿਆ ਪਟੀਸ਼ਨ ਪਾ ਕੇ ਟੈੱਟ ਦੀ ਪ੍ਰੀਖਿਆ ਮੁਲਤਵੀ ਕਰੇ ਸਰਕਾਰ- ਬਾਜਵਾ ਅਗਲੀ ਖ਼ਬਰ ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।