29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਬੀ.ਸੀ.ਏ. ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 02-03-2026
ਹੁਸ਼ਿਆਰਪੁਰ, 1 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਸੀ.ਏ. 5ਵੇਂ ਸਮੈਸਟਰ ਦੇ ਨਤੀਜੇ 'ਚ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਨਤੀਜੇ 'ਚ ਵਿਦਿਆਰਥਣ ਅਪਿੰਦਰ ਕੌਰ ਨੇ 88.25 ਫ਼ੀਸਦੀ ਅੰਕ ਪ੍ਰਾਪਤ ਕਰਕੇ ਸੰਸਥਾ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਮਹਿਕ ਨੇ 85.75 ਫ਼ੀਸਦੀ ਅੰਕ ਲੈ ਕੇ ਦੂਸਰਾ ਤੇ ਚੰਨਪ੍ਰੀਤ ਨੇ 80.05 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ.ਐਮ. ਭੱਲਾ ਅਤੇ ਪਿ੍ੰਸੀਪਲ ਡਾ. ਵਿਨੈ ਕੁਮਾਰ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਐਮ.ਆਰ.ਪੀ.ਡੀ. ਸਰਕਾਰੀ ਕਾਲਜ ਤਲਵਾੜਾ 'ਚ ਪ੍ਰਭਾਵਸ਼ਾਲੀ ਸੰਚਾਰ ਵਿਸ਼ੇ 'ਤੇ ਸੈਮੀਨਾਰ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਦੇ ਸਨਮਾਨ ਵਜੋਂ 5 ਲੱਖ ਰੁਪਏ ਦਾ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।