27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਆਂਗਣਵਾੜੀ ਕੇਂਦਰਾਂ 'ਚ 15 ਤੱਕ ਮਨਾਇਆ ਜਾਵੇਗਾ ਸਵੱਛਤਾ ਪੰਦ੍ਹਰਵਾੜਾ- ਗਗਨਦੀਪ ਸਿੰਘ

ਅਜੀਤ ਡੈਸਕ 06-03-2026
ਹੁਸ਼ਿਆਰਪੁਰ, 5 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਵਿਚ 15 ਮਾਰਚ ਤੱਕ ਸਵੱਛਤਾ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਸਵੱਛਤਾ ਪੰਦ੍ਹਰਵਾੜੇ ਦੇ ਹਿੱਸੇ ਵਜੋਂ 15 ਮਾਰਚ ਤੱਕ ਜ਼ਿਲ੍ਹੇ ਭਰ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਇਸ ਪੰਦ੍ਹਰਵਾੜੇ ਦਾ ਮੁੱਖ ਉਦੇਸ਼ ਬੱਚਿਆਂ, ਮਾਪਿਆਂ ਅਤੇ ਆਮ ਲੋਕਾਂ ਵਿਚ ਸਵੱਛਤਾ ਅਤੇ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ | ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਵੱਛਤਾ ਸਿਰਫ਼ ਇੱਕ ਦਿਨ ਦੀ ਮੁਹਿੰਮ ਨਹੀਂ ਹੈ, ਸਗੋਂ ਇਸ ਨੰੂ ਰੋਜ਼ਾਨਾ ਦੀ ਆਦਤ ਬਣਾਉਣ ਦੀ ਲੋੜ ਹੈ | ਇਸ ਸਮੇਂ ਦੌਰਾਨ ਜ਼ਿਲ੍ਹੇ ਭਰ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿਚ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਬੱਚਿਆਂ ਨੂੰ ਹੱਥ ਧੋਣ, ਸਾਫ਼ ਕੱਪੜੇ ਪਹਿਨਣ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਦੇ ਸਹੀ ਢੰਗ ਬਾਰੇ ਸਿੱਖਿਆ ਦਿੱਤੀ ਜਾ ਰਹੀ ਹੈ | ਕੇਂਦਰਾਂ ਦੀ ਸਫ਼ਾਈ, ਪੇਂਟਿੰਗ ਅਤੇ ਸੁਰੱਖਿਆ ਅਤੇ ਪੀਣ ਵਾਲੇ ਪਾਣੀ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਕਿਹਾ ਕਿ ਸੀ.ਡੀ.ਪੀ.ਓ. ਅਤੇ ਆਂਗਣਵਾੜੀ ਵਰਕਰਾਂ ਨੂੰ ਮੁਹਿੰਮ ਦੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ |
ਪਿਛਲੀ ਖ਼ਬਰ ਕੇ. ਐੱਮ. ਐੱਸ. ਕਾਲਜ ਵਿਖੇ ਐਡਵੋਕੇਟ ਘੁੰਮਣ ਨੇ ਸਪੋਰਟਸ ਮੀਟ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਵਿਧਾਇਕ ਐਡਵੋਕੇਟ ਘੁੰਮਣ ਦਾ ਦਸਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।