26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਮੁੱਖਲਿਆਣਾ ਵਿਖੇ ਕਿ੍ਕਟ ਕੱਪ ਟੂਰਨਾਮੈਂਟ ਕੱਲ੍ਹ ਤੋਂ

ਅਜੀਤ ਡੈਸਕ 06-03-2026
ਹੁਸ਼ਿਆਰਪੁਰ, 5 ਮਾਰਚ (ਨਰਿੰਦਰ ਸਿੰਘ ਬੱਡਲਾ) ਪਿੰਡ ਮੁੱਖਲਿਆਣਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਿ੍ਕਟ ਸਪੋਰਟਸ ਕਲੱਬ ਵਲੋਂ ਸਮੂਹ ਨਗਰ ਵਾਸੀ, ਗ੍ਰਾਮ ਪੰਚਾਇਤ, ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ 16ਵਾਂ ਸਾਲਾਨਾ ਕਿ੍ਕਟ ਕੱਪ ਟੂਰਨਾਮੈਂਟ 7 ਤੋਂ 15 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਮੁੱਖ ਪ੍ਰਬੰਧਕ ਪ੍ਰਧਾਨ ਤਰਨਜੀਤ ਸਿੰਘ ਨੇ ਦੱਸਿਆ ਕਿ 7 ਮਾਰਚ ਨੂੰ ਸਵੇਰੇ 9 ਵਜੇ ਪਿੰਡ ਦੇ ਪਤਵੰਤੇ ਸੱਜਣਾਂ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ ਕਰਨਗੇ | ਉਨ੍ਹਾਂ ਦੱਸਿਆ ਕਿ ਸਾਲਾਨਾ 16ਵੇਂ ਕਿ੍ਕਟ ਕੱਪ ਟੂਰਨਾਮੈਂਟ ਦੌਰਾਨ ਜੇਤੂ ਅਤੇ ਉਪ ਜੇਤੂ ਟੀਮਾਂ ਨੂੰ ਦਿਲ-ਖਿੱਚਵੇਂ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪਹਿਲੇ ਸਥਾਨ ਤੇ ਆਉਣ ਵਾਲੀ ਟੀਮ ਨੂੰ 41 ਹਜ਼ਾਰ ਰੁਪਏ ਅਤੇ ਸ਼ਾਨਦਾਰ ਟਰਾਫ਼ੀ ਅਤੇ ਦੂਜੇ ਸਥਾਨ ਤੇ ਆਉਣ ਵਾਲੀ ਟੀਮ ਨੂੰ 25 ਹਜ਼ਾਰ ਰੁਪਏ ਅਤੇ ਸ਼ਾਨਦਾਰ ਟਰਾਫ਼ੀ ਦੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਤੀਜੇ ਅਤੇ ਚੌਥੇ ਸਥਾਨ ਤੇ ਆਉਣ ਵਾਲੀ ਟੀਮ ਨੂੰ 5100 ਰੁਪਏ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ |
ਪਿਛਲੀ ਖ਼ਬਰ ਪਿੰਡ ਮੂਨਕ ਖ਼ੁਰਦ ਦੇ ਵਾਟਰ ਸਪਲਾਈ ਘਰ 'ਚ ਚੋਰੀ ਅਗਲੀ ਖ਼ਬਰ ਜ਼ਮੀਨ ਦੀ ਨਿਲਾਮੀ ਕਰਨ ਪਹੁੰਚੇ ਬੈਂਕ ਤੇ ਪ੍ਰਸ਼ਾਸਨ ਅਧਿਕਾਰੀਆਂ ਨੂੰ ਕਿਸਾਨ ਜਥੇਬੰਦੀ ਦੇ ਵਿਰੋਧ ਕਾਰਨ ਮੁੜਨਾ ਪਿਆ ਵਾਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।