28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

'ਆਪ' ਨੇ ਮਹਿਲਾ ਦਿਵਸ ਮੌਕੇ 'ਤੇ 1 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਪੂਰਾ- ਟਿੰਮਾ

ਅਜੀਤ ਡੈਸਕ 09-03-2026
ਮੁਕੇਰੀਆਂ, 8 ਮਾਰਚ (ਰਾਮਗੜ੍ਹੀਆ)-ਪੰਜਾਬ ਦੀ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਕੀਤਾ ਗਿਆ ਵਾਅਦਾ ਹਰ ਔਰਤ ਨੂੰ 1 ਹਜ਼ਾਰ ਰੁਪਏ ਮਹਿਨਾ ਦਿੱਤਾ ਜਾਵੇਗਾ ਪੂਰਾ ਕਰ ਦਿੱਤਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੰਦੀਪ ਕੁਮਾਰ ਟਿੰਮਾ ਹਲਕਾ ਇੰਚਾਰਜ ਵਿਰਸਾ ਸੇਵਾ ਸੰਗਠਨ ਮੁਕੇਰੀਆਂ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਸੱਤਾ 'ਚ ਆਈ ਹੈ ਉਦੋਂ ਤੋਂ ਹੀ ਲੋਕ ਹਿਤ ਵਿਚ ਕੰਮ ਕਰ ਰਹੀ ਹੈ ਅਤੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਸਾਰੇ ਹੀ ਪੂਰੇ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਇੱਕ ਵਾਅਦਾ ਦੋ ਮਹਿਲਾਵਾਂ ਦੇ ਹਿਤ ਦਾ ਸੀ ਕਿ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਹਰ ਇੱਕ ਔਰਤ ਨੂੰ ਦਿੱਤਾ ਜਾਵੇਗਾ ਉਹ ਅੱਜ ਬਜਟ ਸੈਸ਼ਨ ਦੌਰਾਨ ਪੂਰਾ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਹਰ ਵਰਗ ਬਹੁਤ ਖ਼ੁਸ਼ ਹੈ ਤੇ ਲੋਕ ਆਮ ਆਦਮੀ ਪਾਰਟੀ 'ਤੇ ਪੂਰਾ ਵਿਸ਼ਵਾਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ 117 ਦੀਆਂ 117 ਸੀਟਾਂ ਜਿਤਾ ਕੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ | ਇਸ ਮੌਕੇ ਉਨ੍ਹਾਂ ਦੇ ਨਾਲ ਇੰਜੀ. ਤਜਿੰਦਰ ਰਾਣਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੰਗਲ ਬਿਹਾਲਾਂ ਜੋਨ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਸਰਗਰਮ- ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਅਗਲੀ ਖ਼ਬਰ ਅÏਰਤਾਂ ਨੇ ਹਰ ਖੇਤਰ 'ਚ ਆਪਣੀ ਮਿਹਨਤ ਤੇ ਲਗਨ ਸਦਕਾ ਮੱਲਾਂ ਮਾਰੀਆਂ- ਰਮਨਦੀਪ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।