29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਆਯੂਸ਼ਮਾਨ ਆਰੋਗਿਆ ਕੇਂਦਰ ਮੱਕੋਵਾਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਅਜੀਤ ਡੈਸਕ 09-03-2026
ਪੱਸੀ ਕੰਢੀ, 8 ਮਾਰਚ (ਜਗਤਾਰ ਸਿੰਘ ਰਜਪਾਲਮਾ)- ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐੱਸ. ਐੱਮ.ਓ. ਡਾਕਟਰ ਰੋਹਿਤ ਬਰੂਟਾ ਪੀ .ਐਚ.ਸੀ ਮੰਡ ਭੰਡੇਰ ਦੀ ਅਗਵਾਈ ਹੇਠ ਆਯੂਸ਼ਮਾਨ ਅਰੋਗਿਆ ਕੇਂਦਰ ਮੱਕੋਵਾਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਆਈਆਂ ਹੋਈਆਂ ਮਹਿਲਾਵਾਂ ਨੂੰ ਕਿਹਾ ਕਿ ਨਾਰੀ ਸਮਾਜ ਦਾ ਅਹਿਮ ਅੰਗ ਹੁੰਦਾ ਹੈ | ਜਿਸ ਤੋਂ ਬਿਨਾਂ ਸਮਾਜ ਅਧੂਰਾ ਹੈ | ਅਜੋਕੇ ਸਮੇਂ ਵਿਚ ਅÏਰਤਾਂ ਦੇ ਸੰਘਰਸ਼ ਸਦਕਾ ਹੀ ਉਨ੍ਹਾਂ ਦੀ ਸਥਿਤੀ ਵਿਚ ਸੁਧਾਰ ਹੋਇਆ ਹੈ | ਉਨ੍ਹਾਂ ਨੇ ਲੜਕੀਆਂ ਨੂੰ ਅਜੋਕੇ ਸਮੇਂ ਵਿਚ ਹਰ ਪ੍ਰਕਾਰ ਦੀਆਂ ਚੁਨੌਤੀਆਂ ਅਤੇ ਸਮੱਸਿਆਵਾਂ ਦਾ ਡਟ ਕੇ ਸਾਹਮਣਾ ਕਰਨ ਲਈ ਪ੍ਰੇਰਿਤ ਕੀਤਾ | ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ, ਸੀ.ਐੱਚ. ਓ ਹਰਕੀਰਤ ਸਿੰਘ, ਸਰਪੰਚ ਦਰਸ਼ਨਾਂ ਦੇਵੀ, ਪੰਚ ਨਿਸ਼ਾ ਦੇਵੀ, ਰੀਨਾ ਦੇਵੀ, ਸੁਮਨ ਲਤਾ, ਸੁਰਜੀਤ ਕੌਰ, ਆਸ਼ਾ ਵਰਕਰ ਕਿ੍ਸ਼ਨਾ ਦੇਵੀ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਤਲਵਾੜਾ ਖੇਤਰ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਸਰਕਾਰ ਵਲੋਂ ਮਹਿਲਾ ਦਿਵਸ 'ਤੇ ਸੂਬੇ ਦੀਆਂ ਅÏਰਤਾਂ ਨੂੰ ਦਿੱਤਾ ਗਿਆ ਵੱਡਾ ਤੋਹਫਾ- ਡਾ. ਰਾਜ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।