18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਵਿਧਾਇਕ ਰਾਜਾ ਵਲੋਂ 'ਆਪ' ਵਿਚ ਸ਼ਾਮਿਲ ਹੋਈ ਪਿੰਡ ਕੰਧਾਲਾ ਜੱਟਾਂ ਦੀ ਪੰਚਾਇਤ ਦਾ ਸਵਾਗਤ

ਅਜੀਤ ਡੈਸਕ 31-03-2026

ਅੱਡਾ ਸਰਾਂ, 30 ਮਾਰਚ (ਹਰਜਿੰਦਰ ਸਿੰਘ ਮਸੀਤੀ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਕਰ ਰਹੀ ਹੈ ਤੇ ਲੋਕ ਪਾਰਟੀ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਇਸ ਵਿਚ ਸ਼ਾਮਿਲ ਹੋ ਰਹੇ ਹਨ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਪਿੰਡ ਕੰਧਾਲਾ ਜੱਟਾਂ ਵਿਖੇ ਹੋਏ ਇੱਕ ਸਮਾਗਮ ਦੌਰਾਨ ਪਿੰਡ ਦੀ ਪੰਚਾਇਤ ਨੂੰ ਸ਼ਾਮਿਲ ਕਰਵਾਉਣ ਮੌਕੇ ਕੀਤਾ | ਇਸ ਮੌਕੇ ਵਿਧਾਇਕ ਰਾਜਾ ਨੇ ਸਰਪੰਚ ਹਰਪ੍ਰੀਤ ਕੌਰ, ਮਨਦੀਪ ਸਿੰਘ ਮੰਨਾ, ਪੰਚ ਇੰਦਰਜੀਤ ਸਿੰਘ, ਪੰਚ ਤਰਸੇਮ ਸਿੰਘ, ਪੰਚ ਬਲਦੇਵ ਸਿੰਘ ਨੂੰ ਜੀ ਆਇਆ ਆਖਦਿਆਂ ਸਨਮਾਨਿਤ ਕਰਨ ਮੌਕੇ ਸਰਕਾਰ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਅਤੇ ਇਸ ਮੌਕੇ ਉਨ੍ਹਾਂ ਨਗਰ ਨਿਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਇਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਸੁਖਵਿੰਦਰਜੀਤ ਸਿੰਘ ਝਾਵਰ ਚੇਅਰਮੈਨ ਬਲਾਕ ਸੰਮਤੀ ਟਾਂਡਾ, ਪਵਨਦੀਪ ਕੌਰ ਬਲਾਕ ਸੰਮਤੀ ਮੈਂਬਰ ਕੰਧਾਲਾ ਜੱਟਾਂ, ਪੰਚ ਰਾਜ ਰਾਣੀ, ਪੰਚ ਦਰਸ਼ਨਾ ਕੌਰ, ਪੰਚ ਇੰਦਰਜੀਤ ਕੌਰ, ਅੰਮਿ੍ਤਪਾਲ ਸਿੰਘ ਪ੍ਰਧਾਨ, ਕੈਪਟਨ ਸੁਰਿੰਦਰ ਸਿੰਘ, ਕੈਪਟਨ ਹਰੀ ਓਮ ਸਿੰਘ, ਅਮਰੀਕ ਸਿੰਘ ਵਾਇਸ ਸੰਮਤੀ ਮੈਂਬਰ, ਮਨਜੀਤ ਸਿੰਘ ਸੈਕਟਰੀ, ਮਨਜੀਤ ਸਿੰਘ ਧਾਲੀਵਾਲ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ, ਦਲਵੀਰ ਸਿੰਘ ਬਾਵਾ, ਜਗਜੀਤ ਸਿੰਘ ਲਾਡਾ, ਤਜਿੰਦਰ ਸਿੰਘ ਬਿੱਲਾ, ਅਸ਼ਵਨੀ ਕੁਮਾਰ ਪ੍ਰਧਾਨ ਅੱਡਾ ਸਰਾਂ, ਤਰੁਣ ਸਰਾਂ ਅਤੇ ਨਗਰ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |

ਪਿਛਲੀ ਖ਼ਬਰ ਜਥੇ. ਕਿਰਪਾਲ ਸਿੰਘ ਨੇ ਪੀੜਤ ਪਰਿਵਾਰ ਨੂੰ ਨਾਲ ਲੈ ਕੇ ਡੀ. ਆਈ. ਜੀ. ਬਾਰਡਰ ਰੇਂਜ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਜੌੜਾ ਵਿਖੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ ਨੂੰ ਅਣਪਛਾਤੇ ਵਿਅਕਤੀ ਨੇ ਤੋੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।