20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਨਸ਼ੀਲੇ ਪਦਾਰਥਾਂ ਸਮੇਤ 4 ਕਾਬੂ

ਅਜੀਤ ਡੈਸਕ 02-04-2026
ਹੁਸ਼ਿਆਰਪੁਰ, 1 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ 4 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ | ਥਾਣਾ ਸਿਟੀ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਸੈਸ਼ਨ ਚੌਂਕ 'ਚ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ 50 ਗ੍ਰਾਮ ਹੈਰੋਈਨ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਦੀ ਪਹਿਚਾਣ ਲਕਸ਼ੈ ਭੱਟੀ ਵਾਸੀ ਰਿਸ਼ੀ ਨਗਰ ਵਜੋਂ ਹੋਈ | ਇਸੇ ਤਰ੍ਹਾਂ ਫੋਕਲ ਪੁਆਇੰਟ ਪੁਲਿਸ ਨੇ ਗਸ਼ਤ ਦੌਰਾਨ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 36 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ | ਕਾਬੂ ਕੀਤੇ ਕਥਿਤ ਦੋਸ਼ੀਆਂ ਦੀ ਪਹਿਚਾਣ ਚਿਤਰੰਜਨ ਤੇ ਸੋਨੂੰ ਕੁਮਾਰ ਵਾਸੀ ਭੀਮ ਨਗਰ ਵਜੋਂ ਹੋਈ ਹੈ ਜਦਕਿ ਥਾਣਾ ਹਰਿਆਣਾ ਦੀ ਪੁਲਿਸ ਨੇ ਨਿਊ ਕਲੋਨੀ ਹਰਿਆਣਾ ਦੇ ਵਾਸੀ ਲਖਨ ਨੂੰ ਕਾਬੂ ਕਰਕੇ ਉਸ ਤੋਂ 60 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ | ਪੁਲਿਸ ਨੇ ਕਥਿਤ ਦੋਸ਼ੀਆਂ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ |
ਪਿਛਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਨੇ ਟਾਂਡਾ ਮੰਡੀ 'ਚ ਅਣਮਿਥੇ ਸਮੇਂ ਲਈ ਹੜਤਾਲ ਕੀਤੀ ਸ਼ੁਰੂ ਅਗਲੀ ਖ਼ਬਰ ਮਹਾਰਿਸ਼ੀ ਮੇਹੀਂ ਵਿੱਦਿਆ ਮੰਦਰ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।