ਹੁਸ਼ਿਆਰਪੁਰ, 1 ਅਪ੍ਰੈਲ (ਬਲਜਿੰਦਰਪਾਲ ਸਿੰਘ, ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਹਲਕਾ ਚੱਬੇਵਾਲ 'ਚ 3 ਅਪ੍ਰੈਲ ਨੂੰ ਸੰਧੂ ਫਾਰਮ ਮਹਿਨਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਜਿਸ ਨੰੂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ ਦੀਆਂ ਤਿਆਰੀਆਂ ਸੰਬੰਧੀ ਜ਼ਿਲੇ੍ਹ ਦੇ ਸੀਨੀਅਰ ਆਗੂਆਂ ਅਹੁਦੇਦਾਰਾਂ ਦੀ ਇਕੱਤਰਤਾ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਰੈਲੀ ਸਥਾਨ ਦਾ ਜਾਇਜ਼ਾ ਲੈਣ ਉਪਰੰਤ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਾਬਕਾ ਸਾਂਸਦ ਤੇ ਮੈਂਬਰ ਕੋਰ ਕਮੇਟੀ ਵਰਿੰਦਰ ਸਿੰਘ ਬਾਜਵਾ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਜਤਿੰਦਰ ਸਿੰਘ ਲਾਲੀ ਬਾਜਵਾ, ਜ਼ਿਲ੍ਹਾ ਪ੍ਰਧਾਨ ਦਿਹਾਤੀ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਹਾਜ਼ਰ ਹੋਏ | ਇਸ ਮੌਕੇ ਬੋਲਦਿਆਂ ਵਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀ 'ਚ ਉਮੜ ਰਿਹਾ ਜਨ ਸੈਲਾਬ ਇਸ ਗੱਲ ਦਾ ਪ੍ਰਤੀਕ ਹੈ ਕਿ 2027 'ਚ ਸ਼ੋ੍ਰਮਣੀ ਅਕਾਲੀ ਦਲ ਸਰਕਾਰ ਬਣਨੀ ਤੈਅ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦਾ ਮੋਹ ਮੌਜੂਦਾ 'ਆਪ' ਸਰਕਾਰ ਤੋਂ ਭੰਗ ਹੋ ਚੁੱਕਾ ਹੈ ਅਤੇ ਲੋਕ ਆਪ ਮੁਹਾਰੇ ਅਕਾਲੀ ਦਲ ਨਾਲ ਜੁੜ ਰਹੇ ਹਨ | ਇਸ ਮੌਕੇ ਲਾਲੀ ਬਾਜਵਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ (ਬ) ਦੀ ਚੱਬੇਵਾਲ 'ਚ ਹੋਣ ਵਾਲੀ ਰੈਲੀ ਹਲਕੇ ਦੀ ਰਾਜਸੀ ਦਿਸ਼ਾ ਬਦਲ ਦੇਵੇਗੀ | ਇਸ ਮੌਕੇ ਹਰਮਿੰਦਰ ਸਿੰਘ ਸੰਧੂ ਨੇ ਕਿਹਾ ਕਿ ਰੈਲੀ ਨੂੰ ਲੈ ਕੇ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਰੈਲੀ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ਰੈਲੀ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਵੇਰੇ ਠੀਕ 11 ਵਜੇ ਸੰਬੋਧਨ ਕਰਨਗੇ | ਇਸ ਮੌਕੇ ਇਕਬਾਲ ਸਿੰਘ ਖੇੜਾ, ਨਿਰਮਲ ਸਿੰਘ ਭੀਲੋਵਾਲ (ਦੋਵੇਂ ਕੌਮੀ ਮੀਤ ਪ੍ਰਧਾਨ), ਸੁਰਿੰਦਰਪਾਲ ਸਿੰਘ ਸੰਧੂ, ਯੂਥ ਆਗੂ ਹਰਸਿਮਰਨ ਸਿੰਘ ਹਰਜੀ ਬਾਜਵਾ, ਹਲਕਾ ਇੰਚਾਰਜ ਸ਼ਾਮਚੁਰਾਸੀ ਸੰਦੀਪ ਸਿੰਘ ਸੀਕਰੀ, ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ (ਸ਼ਹਿਰੀ) ਸਤਨਾਮ ਸਿੰਘ ਬੰਟੀ, ਹਰਜਾਪ ਸਿੰਘ ਮੱਖਣ, ਸੁਖਵਿੰਦਰ ਸਿੰਘ ਰਾਜਪੁਰ ਭਾਈਆਂ, ਯੂਥ ਆਗੂ ਅਮਰਿੰਦਰ ਸਿੰਘ ਹੁਸੈਨਪੁਰ, ਸੁਖਦੇਵ ਸਿੰਘ ਬੰਬੇਲੀ, ਜਤਿੰਦਰ ਸਿੰਘ ਘੁੰਮਣ ਤੇ ਰਵੀ ਮੇਹਟੀਆਣਾ ਆਦਿ ਹਾਜ਼ਰ ਸਨ |
ਸ਼ੋ੍ਰਮਣੀ ਅਕਾਲੀ ਦਲ (ਬ) ਦੀ ਚੱਬੇਵਾਲ ਰੈਲੀ ਹਲਕੇ ਦੀ ਰਾਜਸੀ ਦਿਸ਼ਾ ਬਦਲ ਦੇਵੇਗੀ- ਆਗੂ
ਅਜੀਤ ਡੈਸਕ
02-04-2026