ਮੁਕੇਰੀਆਂ, 1 ਅਪ੍ਰੈਲ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਵਿਚ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਧਾਰਮਿਕ ਰਸਮਾਂ ਅਨੁਸਾਰ ਹਵਨ ਕਰਵਾਇਆ ਗਿਆ | ਇਸ ਪਵਿੱਤਰ ਅਵਸਰ 'ਤੇ ਸਕੂਲ ਦੀ ਸੁੱਖ-ਸਮਿ੍ੱਧੀ, ਪ੍ਰਗਤੀ ਤੇ ਲਗਾਤਾਰ ਤਰੱਕੀ ਲਈ ਅਰਦਾਸ ਕੀਤੀ ਗਈ | ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਸੁੱਖ-ਸ਼ਾਂਤੀ, ਚੰਗੀ ਸਿਹਤ, ਭਲਾਈ ਅਤੇ ਉੱਜਲੇ ਭਵਿੱਖ ਲਈ ਭਗਵਾਨ ਅੱਗੇ ਕਾਮਨਾ ਕੀਤੀ ਗਈ | ਹਵਨ ਸਮਾਰੋਹ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ, ਪਿ੍ੰਸੀਪਲ ਸਾਹਿਬਾ ਅਤੇ ਅਧਿਆਪਕ ਵਰਗ ਨੇ ਸ਼ਿਰਕਤ ਕਰਦੇ ਹੋਏ ਆਧਿਆਤਮਿਕ ਮਾਹੌਲ ਵਿੱਚ ਆਪਣਾ ਯੋਗਦਾਨ ਪਾਇਆ | ਸਕੂਲ ਨਵੇਂ ਸੈਸ਼ਨ ਦੀ ਸ਼ੁਰੂਆਤ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਦੇ ਮਾਹੌਲ ਵਿੱਚ ਕੀਤੀ ਗਈ | ਸੈਸ਼ਨ ਦੇ ਪਹਿਲੇ ਦਿਨ ਸਕੂਲ ਦੇ ਪਿ੍ੰਸੀਪਲ ਅਤੇ ਅਧਿਆਪਕਾਂ ਵਲੋਂ ਬੱਚਿਆਂ ਦਾ ਤਿਲਕ ਲਗਾ ਕੇ ਸਵਾਗਤ ਕੀਤਾ ਗਿਆ, ਜਿਸ ਨਾਲ ਵਿਦਿਆਰਥੀਆਂ ਵਿੱਚ ਨਵੀਂ ਊਰਜਾ ਅਤੇ ਉਤਸਾਹ ਦੇਖਣ ਨੂੰ ਮਿਲਿਆ | ਇਸ ਮੌਕੇ ਅਧਿਆਪਕਾਂ ਵੱਲੋਂ ਇੱਕ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ | ਅੰਤ ਵਿਚ ਪਿ੍ੰਸੀਪਲ ਸਾਹਿਬ ਵਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਤੇ ਉਨ੍ਹਾਂ ਨੂੰ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ | ਇਸ ਤਰ੍ਹਾਂ ਨਵੇਂ ਸੈਸ਼ਨ ਦੀ ਸ਼ੁਰੂਆਤ ਸਕਾਰਾਤਮਕ ਅਤੇ ਪ੍ਰੇਰਣਾਦਾਇਕ ਮਾਹੌਲ ਵਿਚ ਹੋਈ |