ਪੱਸੀ ਕੰਢੀ, 1 ਅਪ੍ਰੈਲ (ਜਗਤਾਰ ਸਿੰਘ ਰਜਪਾਲਮਾ)-ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਧੁੱਗਾ ਦੀ ਅਗਵਾਈ ਅਤੇ ਭੂੰਗਾ-1 ਦੇ ਪ੍ਰਧਾਨ ਸੀ.ਐੱਚ.ਟੀ. ਜਸਪਾਲ ਸਿੰਘ ਤੇ ਭੂੰਗਾ-2 ਦੇ ਪ੍ਰਧਾਨ ਹੈੱਡਮਾਸਟਰ ਜਸਵੀਰ ਸਿੰਘ ਦੀ ਪ੍ਰਧਾਨਗੀ ਵਿਚ ਤਿੰਨ ਜਥੇਬੰਦੀਆਂ ਐੱਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ, ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ, ਅੰਬੇਡਕਰ ਮਿਸ਼ਨ ਕਲੱਬ ਰਜਿ: ਵਲੋਂ 19 ਅਪ੍ਰੈਲ 2026 ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਜਥੇਬੰਦੀ ਦਾ ਸਥਾਪਨਾ ਦਿਵਸ ਅਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜਨਮਦਿਨ ਨੂੰ ਮਨਾਉਣ ਸਬੰਧੀ ਗੜ੍ਹਦੀਵਾਲਾ ਵਿਖੇ ਇਕ ਵਿਸ਼ਾਲ ਇਕੱਠ ਹੋਇਆ | ਇਸ ਮੌਕੇ ਸੂਬਾ ਚੇਅਰਮੈਨ ਸਰਦਾਰ ਜਸਵੀਰ ਸਿੰਘ ਪਾਲ ਅਤੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਜਥੇਬੰਦੀ ਦੇ ਜੁਝਾਰੂ ਸਾਥੀਆਂ ਅਤੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਹੋਏ ਨੌਜਵਾਨਾਂ ਨੂੰ ਉਨ੍ਹਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੀਆਂ ਸੰਵਿਧਾਨਿਕ ਮੰਗਾਂ ਮੰਨਣ ਤੋਂ ਲਗਾਤਾਰ ਆਨਾ-ਕਾਨੀ ਕਰ ਰਹੀ ਹੈ | ਇਸ ਲਈ ਸਮਾਜ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ 19 ਅਪ੍ਰੈਲ 2026 ਨੂੰ ਜਥੇਬੰਦੀ ਦਾ 25ਵਾਂ ਸਥਾਪਨਾ ਦਿਵਸ ਅਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ 135ਵਾਂ ਜਨਮ ਦਿਵਸ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਮਨਾਇਆ ਜਾਵੇਗਾ | ਇਸ ਮੌਕੇ ਪੰਜਾਬ ਸਰਕਾਰ ਦੀਆਂ ਦਲਿਤ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਇਸ ਮੌਕੇ ਜਥੇਬੰਦੀ ਵੱਲੋਂ ਫ਼ੈਸਲਾ ਲਿਆ ਗਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ਲਈ ਲੈਕਚਰਾਰ ਬਲਜੀਤ ਸਿੰਘ ਨੂੰ ਭਰਵਾਂ ਸਮਰਥਨ ਦਿੱਤਾ ਜਾਵੇਗਾ | ਇਸ ਮੌਕੇ ਬਲਾਕ ਵਾਈਸ ਪ੍ਰਧਾਨ ਸੰਜੀਵ ਕੁਮਾਰ, ਹਰਪਾਲ ਸਿੰਘ ਭੱਟੀ, ਲੈਕ: ਗੁਰਪ੍ਰੀਤ ਸਿੰਘ, ਪ੍ਰਧਾਨ ਬਲਵੰਤ ਹਰਿਆਣਾ, ਵਾਇਸ ਪ੍ਰਧਾਨ ਬਲਵਿੰਦਰ ਸਿੰਘ, ਲੈਕ. ਸੁਰਿੰਦਰ ਸਿੰਘ, ਲੈਕ. ਸੁਭਾਸ਼ ਚੰਦਰ, ਲੈਕ. ਲਖਵੀਰ ਸਿੰਘ, ਮਾਸਟਰ ਵਿਪਟਨ, ਕਰਨਪ੍ਰੀਤ ਧੁੱਗਾ, ਮਾਸਟਰ ਮਹਿੰਦਰ ਸਿੰਘ, ਮਾਸਟਰ ਅਨਿਲ, ਮਾਸਟਰ ਦਵਿੰਦਰ ਕੁਮਾਰ, ਮਾਸਟਰ ਗੁਰਮੁਖ ਸਿੰਘ, ਜੋਤ ਗੜ੍ਹਦੀਵਾਲਾ, ਹਰਦਿੰਦਰ ਦੀਪਕ, ਹਰਦੇਵ, ਬਲਜੀਤ, ਬਲਦੇਵ, ਸੰਪੂਰਨ, ਮਨੀਸ਼, ਸੌਰਵ, ਉਪਿੰਦਰ, ਅਭਿਸ਼ੇਕ ਸਮੇਤ ਅਨੇਕਾਂ ਪਿੰਡ ਵਾਸੀ ਹਾਜ਼ਰ ਸਨ |