20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਬਿਰਧ ਆਸ਼ਰਮ ਲਈ ਪ੍ਰਵਾਸੀ ਪਰਿਵਾਰ ਵਲੋਂ ਸਹਾਇਤਾ ਰਾਸ਼ੀ ਭੇਟ

ਅਜੀਤ ਡੈਸਕ 02-04-2026
ਅੱਡਾ ਸਰਾਂ,1 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਸਮਾਜ ਸੇਵੀ ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਚਲਾਏ ਜਾ ਰਹੇ ਗੁਰੂ ਨਾਨਕ ਬਿਰਧ ਆਸ਼ਰਮ ਦੇਹਰੀਵਾਲ ਲਈ ਪ੍ਰਵਾਸੀ ਪੰਜਾਬੀ ਪਰਿਵਾਰ ਨੇ 50 ਹਜ਼ਾਰ ਦੀ ਸਹਾਇਤਾ ਰਾਸ਼ੀ ਭੇਟ ਕੀਤੀ | ਆਸ਼ਰਮ ਪ੍ਰਬੰਧਕਾਂ ਨੂੰ ਇਹ ਸਹਾਇਤਾ ਰਾਸ਼ੀ ਭੇਟ ਕਰਦਿਆਂ ਕੈਨੇਡਾ ਨਿਵਾਸੀ ਚੇਅਰਮੈਨ ਕਰਤਾਰ ਹਸਪਤਾਲ ਉਂਕਾਰ ਸਿੰਘ ਤੱਗੜ ਤੇ ਕਰਮਜੀਤ ਕੌਰ ਨੇ ਬੇਸਹਾਰਾ ਲੋਕਾਂ ਲਈ ਚਲਾਏ ਜਾ ਰਹੇ ਇਸ ਨੇਕ ਮਿਸ਼ਨ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੌਕੇ ਆਸ਼ਰਮ ਪ੍ਰਬੰਧਕ ਹਰਵਿੰਦਰ ਸਿੰਘ ਬੱਸੀ ਜਲਾਲ ਤੇ ਗੁਰਦੀਪ ਸਿੰਘ ਦੇਹਰੀਵਾਲ ਨੇ ਦਾਨੀ ਪਰਿਵਾਰ ਦਾ ਧੰਨਵਾਦ ਕਰਦਿਆਂ ਸਨਮਾਨਿਤ ਕੀਤਾ | ਇਸ ਮੌਕੇ ਪਰਮਵੀਰ ਸਿੰਘ ਤੱਗੜ ਐੱਮ. ਡੀ. ਕਰਤਾਰ ਹਸਪਤਾਲ, ਮੁਖ਼ਤਿਆਰ ਦੇਹਰੀਵਾਲ, ਬਖ਼ਸ਼ੀਸ਼ ਸਿੰਘ, ਪੱਪੂ, ਦੀਪਕ, ਨੈਤਿਕ, ਕੁਲਦੀਪ ਸਿੰਘ, ਮੁਖ਼ਤਿਆਰ ਸਿੰਘ, ਸੋਨੀਆ, ਤਾਨੀਆ, ਪਰਮਜੀਤ ਕੌਰ ਤੇ ਨੀਰੂ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਵਿਧਾਇਕ ਰਾਜਾ ਵਲੋਂ ਬਡਾਲਾ ਦੇ ਵਿਕਾਸ ਕਾਰਜਾਂ ਲਈ ਚੈੱਕ ਭੇਟ ਅਗਲੀ ਖ਼ਬਰ ਦਲਿਤ ਵਿਰੋਧੀ ਵਤੀਰੇ ਨੂੰ ਲੈ ਕੇ ਪੰਜਾਬ ਸਰਕਾਰ ਦਾ ਕੀਤਾ ਪਿੱਟ-ਸਿਆਪਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।