20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਵਿਧਾਇਕ ਰਾਜਾ ਵਲੋਂ ਬਡਾਲਾ ਦੇ ਵਿਕਾਸ ਕਾਰਜਾਂ ਲਈ ਚੈੱਕ ਭੇਟ

ਅਜੀਤ ਡੈਸਕ 02-04-2026
ਅੱਡਾ ਸਰਾਂ, 1 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਪਿੰਡ ਬਡਾਲਾ ਵਿਖੇ ਹੋਏ ਸਮਾਗਮ ਦੌਰਾਨ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ ਚੈੱਕ ਭੇਟ ਕੀਤਾ | ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਕਾਸ ਕਾਰਜਾਂ ਲਈ 7.94 ਲੱਖ ਤੇ ਪਿੰਡ ਵਿਚ ਸੋਲਰ ਲਾਈਟਾਂ ਲਗਾਉਣ ਲਈ 3 ਲੱਖ ਰੁਪਏ ਦਾ ਚੈੱਕ ਭੇਟ ਕਰਦਿਆਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਤੋਂ ਹਰ ਵਰਗ ਪੂਰੀ ਤਰ੍ਹਾਂ ਸੰਤੁਸ਼ਟ ਹੈ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗਰਾਂਟ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ ਵੱਲੋਂ ਵਿਧਾਇਕ ਦਾ ਧੰਨਵਾਦ ਕਰਦੇ ਹਾਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਘੁਬੀਰ ਸਿੰਘ ਬਲਾਕ ਪ੍ਰਧਾਨ, ਮਾ. ਹਰਭਜਨ ਸਿੰਘ ਢਿੱਲੋਂ ਨੈਣੋਵਾਲ , ਹਰਪ੍ਰੀਤ ਸਿੰਘ ਢੇਰੀ , ਸਰਪੰਚ ਮਨੋਹਰ ਲਾਲ , ਸਰਪੰਚ ਰਣਜੀਤ ਕੌਰ, ਹਰਮੇਸ਼ ਲਾਲ, ਜਸਪਾਲ ਸਿੰਘ , ਹਰਜਿੰਦਰ ਸਿੰਘ ਜੇ ਈ , ਪ੍ਰੇਮਪਾਲ ਪੰਚ , ਬਾਸ ਦੇਵ , ਮੋਹਨ ਸਿੰਘ, ਨਰਿੰਦਰ ਸਿੰਘ, ਸ਼ਰਨਪਾਲ , ਕਮਲਜੀਤ ਸਿੰਘ, ਲਵਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਕਸ਼ਮੀਰ ਸਿੰਘ ਭੂਰੀ ਵਾਲੇ ਗੁਰਦੁਆਰਾ ਗਰਨਾ ਸਾਹਿਬ ਵਿਖੇ 14 ਨੂੰ ਪਹੁੰਚਣਗੇ- ਬਾਬਾ ਲਸ਼ਕਰ ਸਿੰਘ ਅਗਲੀ ਖ਼ਬਰ ਬਿਰਧ ਆਸ਼ਰਮ ਲਈ ਪ੍ਰਵਾਸੀ ਪਰਿਵਾਰ ਵਲੋਂ ਸਹਾਇਤਾ ਰਾਸ਼ੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।