ਦਸੂਹਾ, 1 ਅਪ੍ਰੈਲ (ਭੁੱਲਰ)-ਕਾਰ ਸੇਵਾ ਸੰਪਰਦਾਇ ਭੂਰੀ ਵਾਲੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਵਿਸਾਖੀ ਦੇ ਮੌਕੇ 14 ਅਪ੍ਰੈਲ ਨੂੰ ਪਹੁੰਚਣਗੇ | ਇਸ ਸਬੰਧੀ ਬਾਬਾ ਲਸ਼ਕਰ ਸਿੰਘ ਭੂਰੀ ਵਾਲਿਆਂ ਨੇ ਦੱਸਿਆ ਕਿ ਕਾਰ ਸੰਪਰਦਾਇ ਭੂਰੀ ਵਾਲੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਬਾਬਾ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਕਾਰ ਸੇਵਾ ਦੇ ਕਾਰਜ ਚੱਲ ਰਹੇ ਹਨ | ਉਨ੍ਹਾਂ ਦੱਸਿਆ ਕਿ ਦੀਵਾਨ ਹਾਲ ਅੰਦਰ ਮਾਰਬਲ ਦੀ ਸੇਵਾ ਤੋਂ ਇਲਾਵਾ ਸ੍ਰੀ ਅਖੰਡ ਪਾਠ ਸਾਹਿਬ ਦੇ ਕਮਰੇ ਆਧੁਨਿਕ ਤਰੀਕੇ ਨਾਲ ਉਸਾਰੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਉਹ ਚੱਲ ਰਹੀ ਕਾਰ ਸੇਵਾ ਦੇ ਕਾਰਜਾਂ ਦਾ ਜਾਇਜ਼ਾ ਲੈਣਗੇ | ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਇਲਾਵਾ ਹੋਰ ਸੂਬਿਆ ਵਿਚ ਵੀ ਕਾਰ ਸੇਵਾ ਚੱਲ ਰਹੀ ਹੈ | ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਇਸ ਕਾਰ ਸੇਵਾ ਵਿਚ ਵਧ ਚੜ੍ਹ ਕੇ ਸੀਮੈਂਟ, ਸਰੀਆ, ਇੱਟਾਂ ਅਤੇ ਹੋਰ ਸਮਗਰੀ ਰਾਹੀਂ ਯੋਗਦਾਨ ਦਿੱਤਾ ਜਾਵੇ | ਇਸ ਮੌਕੇ ਦਵਿੰਦਰ ਸਿੰਘ ਕਾਹਲੋਂ, ਜਸਵਿੰਦਰ ਸਿੰਘ ਕਾਲੜਾ, ਹਰਪਾਲ ਸਿੰਘ ਬਿੱਟਾ, ਰਾਜ ਗੁਰਸ਼ਰਨ ਸਿੰਘ ਬਲੱਗਣ ਹੋਰ ਵੀ ਸੰਗਤਾਂ ਹਾਜ਼ਰ ਸਨ |