20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਖ਼ਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਪੁਰਬ ਮੌਕੇ ਸਮਾਗਮ 14 ਨੂੰ, ਪ੍ਰਭਾਤ ਫੇਰੀਆਂ ਅੱਜ ਤੋਂ

ਅਜੀਤ ਡੈਸਕ 02-04-2026
ਹੁਸ਼ਿਆਰਪੁਰ, 1 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸਿੰਘ ਸਭਾ ਵੈੱਲਫੇਅਰ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਪੁਰਬ ਮੌਕੇ 14 ਅਪ੍ਰੈਲ ਦਿਨ ਮੰਗਲਵਾਰ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਇਸ ਦੌਰਾਨ ਬਾਅਦ ਦੁਪਹਿਰ 2:30 ਵਜੇ ਤੱਕ ਵੱਖ-ਵੱਖ ਰਾਗੀ-ਢਾਡੀ ਜਥੇ ਤੇ ਪ੍ਰਚਾਰਕ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ, ਗੁਰਇਤਿਹਾਸ ਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ | ਇਸ ਸਬੰਧੀ ਹੋਈ ਇਕੱਤਰਤਾ ਦੌਰਾਨ ਜਾਣਕਾਰੀ ਦਿੰਦਿਆਂ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਲਾਇਲ ਤੇ ਮੀਤ ਪ੍ਰਧਾਨ ਚਰਨਜੀਤ ਸਿੰਘ ਨੇ ਦੱਸਿਆ ਕਿ ਗੁਰਮਤਿ ਸਮਾਗਮ ਤੋਂ ਪਹਿਲਾਂ 2 ਤੋਂ 12 ਅਪ੍ਰੈਲ ਤੱਕ ਰੋਜ਼ਾਨਾ ਅੰਮਿ੍ਤ ਵੇਲੇ 5 ਵਜੇ ਪ੍ਰਭਾਤ ਫੇਰੀਆਂ ਕੱਢੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਵੀ ਸਜਾਇਆ ਜਾਵੇਗਾ, ਜੋ ਘੰਟਾ ਘਰ ਚੌਂਕ, ਜਲੰਧਰ ਰੋਡ, ਕਮਾਲਪੁਰ ਚੌਂਕ, ਫਗਵਾੜਾ ਰੋਡ, ਸਰਕਾਰੀ ਕਾਲਜ ਚੌਂਕ, ਸੁਤੈਹਰੀ ਰੋਡ, ਸੈਸ਼ਨ ਚੌਂਕ, ਰੇਲਵੇ ਰੋਡ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ | ਉਨ੍ਹਾਂ ਦੱਸਿਆ ਕਿ ਸਮਾਗਮਾਂ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਮੌਕੇ ਹੋਰ ਪ੍ਰਬੰਧਕ ਹਾਜ਼ਰ ਸਨ |
ਪਿਛਲੀ ਖ਼ਬਰ ਵੁੱਡਲੈਂਡ ਵਿਖੇ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਸੱਭਿਆਚਾਰਕ ਪ੍ਰੋਗਰਾਮ ਨਾਲ ਹੋਈ ਅਗਲੀ ਖ਼ਬਰ ਸੰਤ ਕਸ਼ਮੀਰ ਸਿੰਘ ਭੂਰੀ ਵਾਲੇ ਗੁਰਦੁਆਰਾ ਗਰਨਾ ਸਾਹਿਬ ਵਿਖੇ 14 ਨੂੰ ਪਹੁੰਚਣਗੇ- ਬਾਬਾ ਲਸ਼ਕਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।