20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਹਲਕਾ ਚੱਬੇਵਾਲ 'ਚ 18 ਕਰੋੜ ਦੀ ਲਾਗਤ ਨਾਲ ਸਥਾਪਤ ਹੋਵੇਗੀ ਫਲਾਂ ਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਇੰਡਸਟਰੀ

ਅਜੀਤ ਡੈਸਕ 02-04-2026
ਹੁਸ਼ਿਆਰਪੁਰ, 1 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਜਲਦ ਹੀ ਫਲਾਂ ਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਦੀ ਵੱਡੀ ਇੰਡਸਟਰੀ ਸਥਾਪਤ ਹੋਵੇਗੀ ਜਿਸ ਨਾਲ ਕੰਢੀ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਫ਼ਲਾਂ-ਸਬਜ਼ੀਆਂ ਦੀ ਕਾਸ਼ਤ ਨੂੰ ਨਾ ਸਿਰਫ਼ ਹੁਲਾਰਾ ਮਿਲੇਗਾ ਸਗੋਂ ਕਾਸ਼ਤਕਾਰਾਂ ਦੀ ਆਮਦਨ ਵਿਚ ਵੀ ਚੋਖਾ ਵਾਧਾ ਹੋਵੇਗਾ | ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਇਹ ਪ੍ਰੋਜੈਕਟ ਲਗਵਾਉਣ ਲਈ ਕੇਂਦਰੀ ਮੰਤਰਾਲੇ ਨਾਲ ਰਾਬਤਾ ਕਰਨ ਦੀ ਮੰਗ ਰੱਖੀ ਸੀ, ਜਿਸ 'ਤੇ ਉਨ੍ਹਾਂ ਦੋਵਾਂ ਵਲੋਂ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ਼ ਪਾਸਵਾਨ ਨਾਲ ਮੁਲਾਕਾਤ ਕਰਕੇ ਇਸ ਪ੍ਰੋਜੈਕਟ ਬਾਰੇ ਵਿਸਥਾਰ ਵਿਚ ਜਾਣੂ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਕਰੀਬ 18 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਹੋਣ ਵਾਲਾ ਇਹ ਯੂਨਿਟ ਆਉਂਦੇ 12 ਮਹੀਨਿਆਂ ਵਿਚ ਸ਼ੁਰੂ ਹੋ ਜਾਵੇਗਾ ਜੋ ਇਲਾਕੇ ਵਿਚ ਫਲਾਂ ਤੇ ਸਬਜ਼ੀਆਂ ਖ਼ਾਸ ਕਰਕੇ ਆਲੂ ਅਤੇ ਮਟਰ ਦੀ ਪ੍ਰੋਸੈਸਿੰਗ ਦੇ ਖੇਤਰ ਵਿਚ ਮੀਲ ਪੱਥਰ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਫਲਾਂ ਅਤੇ ਸਬਜ਼ੀਆਂ ਦੀ ਪੈਦਾਵਾਰ ਦੀਆਂ ਅਸੀਮ ਸੰਭਾਵਨਾਵਾਂ ਹਨ ਜਿਨ੍ਹਾਂ ਬਾਰੇ ਕਿਸਾਨ ਪਹਿਲਾਂ ਹੀ ਜਾਗਰੂਕ ਹਨ ਅਤੇ ਇਹ ਪ੍ਰੋਜੈਕਟ ਲੱਗਣ ਨਾਲ ਫ਼ਸਲੀ ਵਿਭਿੰਨਤਾ ਨੂੰ ਵੀ ਬਲ ਮਿਲਣ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਿਚ ਵਾਧਾ ਦਰਜ ਕੀਤਾ ਜਾਵੇਗਾ | ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਇਹ ਪ੍ਰੋਜੈਕਟ ਸ਼ੁਰੂ ਹੋਣ ਨਾਲ ਸੈਂਕੜਿਆਂ ਦੀ ਗਿਣਤੀ ਵਿਚ ਵਿਸ਼ੇਸ਼ ਕਰਕੇ ਅÏਰਤਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ | ਉਨ੍ਹਾਂ ਦੱਸਿਆ ਕਿ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ਼ ਪਾਸਵਾਨ ਨੇ ਇਸ ਯੂਨਿਟ ਨੂੰ ਫੂਡ ਪ੍ਰੋਸੈਸਿੰਗ ਤੇ ਫਲਾਂ ਸਬਜ਼ੀਆਂ ਦੀ ਸਾਂਭ-ਸੰਭਾਲ ਲਈ ਲਾਏ ਜਾ ਰਹੇ ਪ੍ਰੋਜੈਕਟਾਂ ਤਹਿਤ ਪ੍ਰਵਾਨਗੀ ਦਿੱਤੀ ਹੈ | ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕੇਂਦਰੀ ਮੰਤਰੀ ਚਿਰਾਗ਼ ਪਾਸਵਾਨ ਅਤੇ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਫੂਡ ਪ੍ਰੋਸੈਸਿੰਗ ਯੂਨਿਟ ਲਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਇੰਡਸਟਰੀ ਦੀ ਸਥਾਪਤੀ ਨਾਲ ਖੇਤਰ ਵਿਚ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਨੂੰ ਨਵੀਂ ਰਫ਼ਤਾਰ ਮਿਲੇਗੀ ਜੋ ਫ਼ਸਲੀ ਵਿਭਿੰਨਤਾ ਅਤੇ ਕਿਸਾਨਾਂ ਲਈ ਬੇਹੱਦ ਲਾਹੇਵੰਦ ਹੋਵੇਗੀ | ਉਨ੍ਹਾਂ ਕਿਹਾ ਕਿ ਸਾਰੀਆਂ ਪ੍ਰਕਿਰਿਆਵਾਂ ਨੂੰ ਮੁਕੰਮਲ ਕਰਦਿਆਂ ਜਲਦ ਹੀ ਇਸ ਪ੍ਰੋਜੈਕਟ 'ਤੇ ਕੰਮ ਸ਼ੁਰੂ ਹੋ ਜਾਵੇਗਾ ਤਾਂ ਜੋ ਆਉਂਦੇ 12 ਮਹੀਨਿਆਂ ਦੌਰਾਨ ਇਹ ਯੂਨਿਟ ਤਿਆਰ ਹੋ ਜਾਵੇ ਤੇ ਫ਼ਲਾਂ-ਸਬਜ਼ੀਆਂ ਦੀ ਪ੍ਰੋਸੈਸਿੰਗ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ |
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਦੇ 14 ਵਿਦਿਆਰਥੀਆਂ ਨੇ ਸੀ.ਟੀ.ਈ.ਟੀ ਪ੍ਰੀਖਿਆ ਕੀਤੀ ਪਾਸ <br/> ਅਗਲੀ ਖ਼ਬਰ ਵੁੱਡਲੈਂਡ ਵਿਖੇ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਸੱਭਿਆਚਾਰਕ ਪ੍ਰੋਗਰਾਮ ਨਾਲ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।