20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ- ਰਸੂਲਪੁਰ

ਅਜੀਤ ਡੈਸਕ 02-04-2026
ਖੁੱਡਾ, 1 ਅਪ੍ਰੈਲ (ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਸਰਕਲ ਪ੍ਰਧਾਨ ਨਿਰਮਲ ਸਿੰਘ ਲੱਕੀ ਦਾ ਵਿਸ਼ੇਸ ਸਨਮਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਵਲੋਂ ਕੀਤਾ ਗਿਆ ਜਿਥੇ ਉਨ੍ਹਾਂ ਨੇ ਨਵ ਨਿਯੁਕਤ ਸਰਕਲ ਪ੍ਰਧਾਨ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਕਿਹਾ ਕਿ ਨਿਰਮਲ ਸਿੰਘ ਲੱਕੀ ਬਹੁਤ ਮਿਹਨਤੀ ਟਕਸਾਲੀ ਵਰਕਰ ਹਨ, ਪਾਰਟੀ ਵਲੋਂ ਹਮੇਸ਼ਾ ਮਿਹਨਤੀ ਟਕਸਾਲੀ ਵਰਕਰਾਂ ਨੂੰ ਮਾਣ ਸਤਿਕਾਰ ਦਿੱਤਾ ਜਾਂਦਾ ਹੈ | ਰਸੂਲਪੁਰ ਨੇ ਕਿਹਾ ਕਿ ਪਾਰਟੀ ਦੀ ਮਜਬੂਤੀ ਲਈ ਸਮੂਹ ਆਹੁਦੇਦਾਰ ਤੇ ਵਰਕਰਾਂ ਨੂੰ ਨਾਲ ਲੈ ਕੇ ਚਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦਾ ਸਰਬ ਪੱਖੀ ਵਿਕਾਸ ਸ਼ੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਕਾਸ ਦੇ ਨਾਮ 'ਤੇ ਲੋਕਾਂ ਨੂੰ ਸਿਰਫ ਗੁੰਮਰਾਹ ਹੀ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ 2027 ਦੀਆਂ ਚੋਣਾਂ 'ਚ ਜਿੱਤ ਪ੍ਰਾਪਤ ਕਰਕੇ ਸੂਬੇ ਵਿੱਚ ਸਰਕਾਰ ਬਣਾਈ ਜਾਵੇਗੀ | ਇਸ ਮੌਕੇ ਰਸੂਲਪੁਰ ਤੇ ਨਿਰਮਲ ਸਿੰਘ ਲੱਕੀ ਨੇ ਅਕਾਲੀ ਦਲ ਪੰਜਾਬ ਦੀ ਮਾਂ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਪੰਜਾਬੀਅਤ ਲਈ ਕੰਮ ਕੀਤਾ ਕੀਤਾ ਹੈ ਅਤੇ ਲੋਕ 'ਆਪ' ਮੁਹਾਰੇ ਅਕਾਲੀਦਲ ਨਾਲ ਜੁੜ ਰਹੇ ਹਨ | ਇਸ ਮੌਕੇ ਅਰਵਿੰਦਰ ਸਿੰਘ ਰਸੂਲਪੁਰ, ਬਚਨ ਸਿੰਘ ਡੱਡੀਆ, ਕੁਲਜੀਤ ਸਿੰਘ ਬਿੱਟੂ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਦੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ ਵਿਦਿਆਰਥਣਾਂ ਲਈ ਵਿੱਦਿਅਕ ਦੌਰੇ ਦਾ ਆਯੋਜਨ ਅਗਲੀ ਖ਼ਬਰ ਕਹਾਣੀਕਾਰ ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਿਕ ਮੰਚ ਪੰਜਾਬ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।