20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਕਿਸਾਨ ਜਥੇਬੰਦੀਆਂ ਵਲੋਂ ਡੀ. ਸੀ. ਦਫ਼ਤਰ ਸਾਹਮਣੇ ਧਰਨਾ 6 ਨੂੰ

ਅਜੀਤ ਡੈਸਕ 02-04-2026
ਹੁਸ਼ਿਆਰਪੁਰ, 1 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਐੱਸ. ਕੇ. ਐੱਮ. ਨਾਲ ਸਬੰਧਿਤ ਜ਼ਿਲ੍ਹੇ ਦੀਆਂ 5 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹਰਮੇਸ਼ ਸਿੰਘ ਢੇਸੀ ਆਗੂ ਕਿਰਤੀ ਕਿਸਾਨ ਯੂਨੀਅਨ ਦੀ ਪ੍ਰਧਾਨਗੀ ਹੇਠ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਆਗੂਆਂ ਨੇ ਐੱਸ.ਕੇ.ਅੱੈਮ. ਪੰਜਾਬ ਦੇ ਸੱਦੇ 'ਤੇ 6 ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਫ਼ਤਰ ਸਾਹਮਣੇ ਲਗਾਏ ਜਾ ਰਹੇ ਰੋਸ ਧਰਨੇ ਦੇ ਪ੍ਰਬੰਧਾਂ ਸਬੰਧੀ ਵਿਚਾਰ-ਚਰਚਾ ਕੀਤੀ | ਹਰਬੰਸ ਸਿੰਘ ਸੰਘਾ ਮੈਂਬਰ ਐੱਸ.ਕੇ.ਐੱਮ. ਪੰਜਾਬ ਨੇ ਦੱਸਿਆ ਕਿ ਇਹ ਧਰਨੇ ਮੁਫ਼ਤ ਟਰੇਡ ਸਮਝੌਤਾ ਰੱਦ ਕਰਵਾਉਣ, ਪੰਜਾਬ ਦੇ ਪਾਣੀਆਂ ਦਾ ਮਸਲਾ ਹੱਲ ਕਰਵਾਉਣ, ਬਿਜਲੀ ਤੇ ਬੀਜ ਬਿੱਲ ਰੱਦ ਕਰਵਾਉਣ ਆਦਿ ਮੰਗਾਂ ਸਬੰਧੀ ਲਗਾਏ ਜਾਣਗੇ | ਇਸ ਮੌਕੇ ਹਰਮੇਸ਼ ਸਿੰਘ ਢੇਸੀ, ਹਰਬੰਸ ਸਿੰਘ ਸੰਘਾ, ਕੁਲਵਿੰਦਰ ਸਿੰਘ ਚਾਹਲ, ਜਗਤਾਰ ਸਿੰਘ ਭਿੰਡਰ, ਚਰਨ ਜੀਤ ਸਿੰਘ ਭਿੰਡਰ, ਤੀਰਥ ਸਿੰਘ ਸਤਨੌਰ, ਚਮਨ ਰਾਮ, ਸ਼ੇਰਜੰਗ ਬਹਾਦਰ ਸਿੰਘ, ਸੰਤੋਖ ਸਿੰਘ, ਮਹਿੰਦਰ ਸਿੰਘ, ਬਲਵਿੰਦਰ ਸਿੰਘ ਗਿੱਲ ਤੇ ਮਲਕੀਅਤ ਸਿੰਘ ਸਲੇਮਪੁਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ 'ਆਪ' ਲੀਗਲ ਵਿੰਗ ਦੇ ਪ੍ਰਧਾਨ ਐਡਵੋਕੇਟ ਚੀਮਾ ਦਾ ਸਨਮਾਨ ਅਗਲੀ ਖ਼ਬਰ ਡਾ. ਰਵਜੋਤ ਵਲੋਂ ਹਸਪਤਾਲ ਦੀ ਬਣ ਰਹੀ ਨਵੀ ਇਮਾਰਤ ਦਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।