20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਵਿਧਾਇਕ ਘੁੰਮਣ ਵਲੋਂ 'ਆਪ' ਲੀਗਲ ਵਿੰਗ ਦੇ ਪ੍ਰਧਾਨ ਐਡਵੋਕੇਟ ਚੀਮਾ ਦਾ ਸਨਮਾਨ

ਅਜੀਤ ਡੈਸਕ 02-04-2026
ਦਸੂਹਾ, 1 ਅਪ੍ਰੈਲ (ਭੁੱਲਰ)-ਐਡਵੋਕੇਟ ਤੇਜਿੰਦਰਪਾਲ ਸਿੰਘ ਚੀਮਾ ਨੂੰ ਦਸੂਹਾ ਆਮ ਆਦਮੀ ਪਾਰਟੀ ਲੀਗਲ ਵਿੰਗ ਦਾ ਪ੍ਰਧਾਨ ਬਣਨ 'ਤੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਵਿਧਾਇਕ ਘੁੰਮਣ ਵਲੋਂ ਸਿਰੋਪਾਉ ਭੇਟ ਕੀਤਾ ਗਿਆ ਅਤੇ ਵਧਾਈ ਦਿੱਤੀ ਗਈ | ਉਨ੍ਹਾਂ ਕਿਹਾ ਕਿ ਐਡਵੋਕੇਟ ਚੀਮਾ ਦੇ ਪ੍ਰਧਾਨ ਬਣਨ ਨਾਲ ਵਕੀਲ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ ਤੇ ਉਹ ਵਕੀਲ ਭਾਈਚਾਰੇ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਵਾਸਤੇ ਸਰਕਾਰ ਅਤੇ ਬਾਰ ਵਿਚ ਪੁਲ ਦਾ ਕੰਮ ਕਰਨਗੇ | ਇਸ ਮੌਕੇ ਨਵ ਨਿਯੁਕਤ ਆਮ ਆਦਮੀ ਪਾਰਟੀ ਲੀਗਲ ਵਿੰਗ ਦੇ ਪ੍ਰਧਾਨ ਤੇਜਿੰਦਰਪਾਲ ਸਿੰਘ ਚੀਮਾ ਨੇ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਉਸ ਨੂੰ ਉਹ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਸਮੇਂ ਹਰਪ੍ਰੀਤ ਬਾਜਵਾ, ਸੰਮਤੀ ਮੈਂਬਰ ਹਰਮਨ ਘੁੰਮਣ, ਬੱਬਲੂ ਪੰਨੂ, ਬੀਰ ਮੰਡ ਹਾਜ਼ਰ ਸਨ |
ਪਿਛਲੀ ਖ਼ਬਰ ਹਾਈਡਲ ਨਹਿਰ ਦੇ ਪੁਲਾਂ 'ਤੇ ਪਏ ਟੋਇਆਂ ਕਾਰਨ ਵਾਪਰ ਸਕਦੀ ਹੈ ਵੱਡੀ ਦੁਰਘਟਨਾ ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਡੀ. ਸੀ. ਦਫ਼ਤਰ ਸਾਹਮਣੇ ਧਰਨਾ 6 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।