20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਕਿਰਤ ਕਾਨੂੰਨਾਂ ਨੂੰ ਖ਼ਤਮ ਕਰਨ ਦੇ ਵਿਰੋਧ 'ਚ ਜਥੇਬੰਦੀਆਂ ਨੇ ਰੋਸ ਮੁਜ਼ਾਹਰਾ

ਅਜੀਤ ਡੈਸਕ 02-04-2026
ਗੜ੍ਹਸ਼ੰਕਰ, 1 ਅਪ੍ਰੈਲ (ਧਾਲੀਵਾਲ)-ਟਰੇਡ ਯੂਨੀਅਨਾਂ, ਕਿਸਾਨ ਜਥੇਬੰਦੀਆਂ, ਮਜ਼ਦੂਰ ਜਥੇਬੰਦੀਆਂ, ਮੁਲਾਜ਼ਮ ਤੇ ਪੈਨਸ਼ਨਰਜ਼ ਯੂਨੀਅਨਾਂ ਵਲੋਂ ਚਾਰ ਲੇਬਰ ਕੋਡ, ਬਿਜਲੀ ਬਿੱਲ 2025, ਜੀ ਰਾਮ ਜੀ ਕਾਨੂੰਨ ਅਤੇ ਨਿੱਜੀਕਰਨ ਦੇ ਵਿਰੋਧ ਵਿਚ ਗਾਂਧੀ ਪਾਰਕ ਗੜ੍ਹਸ਼ੰਕਰ ਵਿਖੇ ਕਾਲਾ ਦਿਵਸ ਮਨਾ ਕੇ ਇਸਦੇ ਖ਼ਿਲਾਫ਼ ਸ਼ਹਿਰ ਵਿਚ ਰੋਸ ਮੁਜ਼ਾਹਰਾ ਕੀਤਾ ਗਿਆ | ਰੋਸ ਮੁਜ਼ਾਹਰੇ ਤੋਂ ਪਹਿਲਾ ਗਾਂਧੀ ਪਾਰਕ ਵਿਖੇ ਕੀਤੀ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀਆਂ ਦੇ ਆਗੂਆਂ ਮੁਕੇਸ਼ ਕੁਮਾਰ, ਗੁਰਨੇਕ ਭੱਜਲ, ਦਰਸ਼ਨ ਸਿੰਘ ਮੱਟੂ, ਹਰਮੇਸ਼ ਢੇਸੀ, ਸ਼ਾਮ ਸੁੰਦਰ, ਸੁਖਦੇਵ ਡਾਨਸੀਵਾਲ, ਸੰਦੀਪ ਸਿੰਘ ਗਿੱਲ, ਕੁਲਵਿੰਦਰ ਸੰਘਾ, ਬਲਵੰਤ ਰਾਮ, ਬਲਵੀਰ ਖ਼ਾਨਪੁਰੀ, ਪਰਮਜੀਤ ਸਿੰਘ ਚੌਹੜਾ, ਗੋਪੀ ਚੰਦ ਅਤੇ ਬੀਬੀ ਸੁਭਾਸ਼ ਮੱਟੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਨਿਆਂ ਅਤੇ ਦੇਸ਼ੀ ਵਿਦੇਸ਼ੀ ਸਰਮਾਏਦਾਰਾਂ ਨੂੰ ਖ਼ੁਸ਼ ਕਰਨ ਲਈ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ 'ਤੇ ਸੰਘਰਸ਼ ਕਰਨ ਵਰਗੇ ਬੁਨਿਆਦੀ ਹੱਕ ਖੋਹਣ ਲਈ ਕੇਂਦਰ ਸਰਕਾਰ ਮਜ਼ਦੂਰ ਪੱਖੀ 29 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਲਾਗੂ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਕੋਡ ਲਾਗੂ ਹੋਣ ਨਾਲ ਮਜ਼ਦੂਰਾਂ ਕੋਲ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਅਤੇ ਪ੍ਰਾਪਤ ਕਰਨ ਲਈ ਯੂਨੀਅਨ ਬਣਾਉਣ ਅਤੇ ਸੰਘਰਸ਼ ਕਰਨ ਦਾ ਜਮਹੂਰੀ ਅਧਿਕਾਰ ਖ਼ਤਮ ਹੋ ਜਾਵੇਗਾ | ਕੰਮ ਦਾ ਮਿਹਨਤਾਨਾ ਵਧਾਉਣ ਦੀ ਥਾਂ ਕੰਮ ਘੰਟੇ 8 ਤੋਂ 12 ਘੰਟੇ ਦੀ ਦਿਹਾੜੀ ਹੋਵੇਗੀ | ਆਗੂਆਂ ਨੇ ਜੀ ਰਾਮਜੀ ਕਾਨੂੰਨ ਦੀ ਥਾਂ ਮਗਨਰੇਗਾ ਲਾਗੂ ਕਰਨ, ਕੱਚੇ ਅਤੇ ਸਕੀਮ ਵਰਕਰ ਪੱਕੇ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਬਿਜਲੀ ਬਿੱਲ 2025 ਰੱਦ ਕਰਨ ਅਤੇ ਨਿੱਜੀਕਰਨ ਬੰਦ ਕਰਨ ਦੀ ਮੰਗ ਕੀਤੀ | ਇਸ ਮੌਕੇ ਸਤਪਾਲ ਕਲੇਰ, ਜਰਨੈਲ ਸਿੰਘ, ਜਗਦੀਪ ਕੁਮਾਰ, ਵਿਨੇ ਕੁਮਾਰ, ਮਨਜੀਤ ਸਿੰਘ ਬੰਗਾ, ਸਮੁੰਦਰ ਸਿੰਘ, ਨਿਰੰਜਨ ਜੋਤ ਚਾਂਦਪੁਰੀ, ਦਵਿੰਦਰ ਸਿੰਘ, ਪ੍ਰੇਮ ਸਿੰਘ ਰਾਣਾ, ਸਤਨਾਮ ਸਿੰਘ ਢਿੱਲੋਂ, ਕਸ਼ਮੀਰ ਸਿੰਘ ਭੱਜਲ, ਕਿਸ਼ਨ ਬੀਰਮਪੁਰ, ਅਵਤਾਰ ਸਿੰਘ, ਗੁਰਮੇਲ ਕਲਸੀ, ਸੰਤੋਖ ਰਾਮ, ਮਨਜੀਤ ਕੁਮਾਰ, ਜਗਦੀਸ਼ ਪੱਖੋਵਾਲ, ਰਮਨ ਕੁਮਾਰ, ਗੁਰਨਾਮ ਸਿੰਘ ਹਾਜੀਪੁਰ, ਸ਼ਿੰਗਾਰਾ ਰਾਮ ਭੱਜਲ, ਮੋਹਣ ਸਿੰਘ, ਪਿੰਕੀ ਰਾਣੀ, ਖੁਸ਼ਵਿੰਦਰ ਕੌਰ ਨੇ ਵੀ ਸੰਬੋਧਨ ਕੀਤਾ |
ਪਿਛਲੀ ਖ਼ਬਰ ਸੇਂਟ ਸੋਲਜਰ ਗਰੁੱਪ ਨੇ ਆਪਣੀ 36ਵੀਂ ਸਕੂਲ ਸ਼ਾਖਾ, ਸੇਂਟ ਸੋਲਜਰ ਏਲੀਟ ਸਕੂਲ ਦਸੂਹਾ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਹਾਈਡਲ ਨਹਿਰ ਦੇ ਪੁਲਾਂ 'ਤੇ ਪਏ ਟੋਇਆਂ ਕਾਰਨ ਵਾਪਰ ਸਕਦੀ ਹੈ ਵੱਡੀ ਦੁਰਘਟਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।