ਬੁੱਲ੍ਹੋਵਾਲ, 1 ਅਪ੍ਰੈਲ (ਲੁਗਾਣਾ)-ਟਾਂਡਾ ਰੋਡ 'ਤੇ ਸਥਿਤ ਓਕਡੇਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਵੇਂ ਵਿੱਦਿਅਕ ਵਰੇ੍ਹ 2026-27 ਦੇ ਸਿੱਖਿਅਕ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ, ਜਿਸ ਦੇ ਪਹਿਲੇ ਦਿਨ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ | ਇਸ ਉਪਰੰਤ ਸਕੂਲ ਦੇ ਡਾਇਰੈਕਟਰ ਐਡਵੋਕੇਟ ਰਾਜੀਵਇੰਦਰ ਮੋਹਣ ਸੈਣੀ, ਮੁੱਖ ਪ੍ਰਬੰਧਕ ਮੈਡਮ ਹਰਿੰਦਰ ਸੈਣੀ, ਪਿ੍ੰ. ਯਾਸਮੀਨ ਸੈਣੀ ਅਤੇ ਮੈਨੇਜਰ ਇੰਜੀਨੀਅਰ ਰਾਹੁਲ ਸੈਣੀ ਨੇ ਵਿਦਿਆ ਦੀ ਅਰੰਭਤਾ ਜੋਤ (ਦੀਪ) ਜਲਾ ਕੇ ਕੀਤੀ | ਉਨ੍ਹਾਂ ਨੇ ਸੈਸ਼ਨ ਦੇ ਪਹਿਲੇ ਦਿਨ ਵਿਦਿਆਰਥੀਆਂ ਨੂੰ ਅਨੁਸ਼ਾਸਨ, ਸਖ਼ਤ ਮਿਹਨਤ ਅਤੇ ਟੀਚੇ ਪ੍ਰਤੀ ਸਮਰਪਣ ਦਾ ਸੰਦੇਸ਼ ਦਿੱਤਾ | ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸਕੂਲ ਦੇ ਨਿਯਮਾਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ | ਮੈਡਮ ਹਰਿੰਦਰ ਸੈਣੀ ਨੇ ਸਾਰੇ ਵਿਦਿਆਰਥੀਆਂ ਤੇ ਸਟਾਫ਼ ਨੂੰ ਨਵੇਂ ਸੈਸ਼ਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਬੱਚਿਆਂ ਦੇ ਮਾਪਿਆਂ ਦਾ ਸਕੂਲ ਵਿਚ ਅਟੁੱਟ ਵਿਸ਼ਵਾਸ ਰੱਖਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਪਿਛਲੇ ਸੈਸ਼ਨਾਂ ਵਾਂਗ, ਇਹ 20ਵਾਂ ਸੈਸ਼ਨ 2026-27 ਵੀ ਸਾਰਿਆਂ ਵਿਦਿਆਰਥੀਆਂ ਲਈ ਸਫਲਤਾ ਅਤੇ ਤਰੱਕੀ ਲੈ ਕੇ ਆਵੇਗਾ |