20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਦਸੂਹਾ ਮੇਨ ਬਾਜ਼ਾਰ 'ਚ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ

ਅਜੀਤ ਡੈਸਕ 02-04-2026
ਦਸੂਹਾ, 1 ਅਪ੍ਰੈਲ (ਕੌਸ਼ਲ)-ਲੋਕਾਂ ਨੂੰ ਮੁਫ਼ਤ ਅਤੇ ਸੁਵਿਧਾਜਨਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਦਸੂਹਾ ਦੇ ਮੇਨ ਬਾਜ਼ਾਰ ਵਿਚ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਵਿਧਾਇਕ ਕਰਮਵੀਰ ਸਿੰਘ ਘੁੰਮਣ ਵਲੋਂ ਕੀਤਾ ਗਿਆ | ਇਸ ਮੌਕੇ ਇਲਾਕੇ ਦੇ ਵਸਨੀਕਾਂ ਵਿਚ ਖ਼ੁਸ਼ੀ ਦੀ ਲਹਿਰ ਦਿਖਾਈ ਦਿੱਤੀ | ਉਦਘਾਟਨ ਸਮਾਰੋਹ ਦੌਰਾਨ ਵਿਧਾਇਕ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਖੇਤਰ ਵਿਚ ਕਈ ਇਨਕਲਾਬੀ ਕਦਮ ਚੁੱਕੇ ਜਾ ਰਹੇ ਹਨ, ਜਿਸ ਦਾ ਮਕਸਦ ਹਰ ਵਰਗ ਦੇ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਇਲਾਜ ਦੀ ਸਹੂਲਤ ਦੇਣਾ ਹੈ | ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਨਜ਼ਦੀਕ ਹੀ ਟੈੱਸਟ, ਦਵਾਈਆਂ ਅਤੇ ਡਾਕਟਰੀ ਸਲਾਹ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ | ਇਸ ਮੌਕੇ ਡਾਕਟਰ ਰੋਹਿਤ ਬਰੂਟਾ (ਐਸ.ਐਮ.ਓ. ਮੰਡ), ਡਾਕਟਰ ਸੰਦੀਪ ਕੌਰ ਅਤੇ ਈ. ਓ. ਕਮਲਜਿੰਦਰ ਸਿੰਘ ਵੀ ਖ਼ਾਸ ਤੌਰ 'ਤੇ ਮੌਜੂਦ ਰਹੇ | ਉਨ੍ਹਾਂ ਨੇ ਕਲੀਨਿਕ ਵਿਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਲੋਕਾਂ ਨੂੰ ਇਸ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ | ਉਦਘਾਟਨ ਸਮਾਗਮ ਵਿਚ ਬਿੰਦੂ ਘੁੰਮਣ, ਸੰਤੋਖ ਕੁਮਾਰ ਤੋਖੀ, ਅਮਰੀਕ ਸਿੰਘ ਗੱਗੀ, ਅਮਰਪ੍ਰੀਤ ਸਿੰਘ ਸੋਨੰੂ ਖ਼ਾਲਸਾ, ਚੇਅਰਮੈਨ ਕੇ. ਪੀ. ਸੰਧੂ, ਚੰਦਰਸ਼ੇਖਰ ਬੰਟੀ, ਰਾਜੂ ਠੁਕਰਾਲ, ਗੁਰਮੁਖ ਸਿੰਘ, ਤਰਸੇਮ ਸਿੰਘ ਚਮਲਾ, ਅੰਗਰੇਜ਼ ਸਿੰਘ, ਸੁਖਵਿੰਦਰ ਸਿੰਘ ਰਿੰਕੂ, ਨਿਰਮਲ ਮੰਗਲ, ਸਿੰਘ ਮਿਹਰ ਸਿੰਘ, ਰਾਜਾ ਕੁਲਰ, ਨੀਟਾ, ਹਰਵਿੰਦਰ ਸਿੰਘ, ਜੋਗਿੰਦਰ ਨਿੱਕੂ ਸਮੇਤ ਕਈ ਹੋਰ ਇਲਾਕਾ ਵਾਸੀ ਅਤੇ ਆਗੂ ਵੀ ਹਾਜ਼ਰ ਸਨ | ਅੰਤ ਵਿਚ ਵਿਧਾਇਕ ਨੇ ਕਿਹਾ ਕਿ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਵਿਕਾਸੀ ਪ੍ਰਾਜੈਕਟ ਇਲਾਕੇ ਵਿਚ ਲਿਆਂਦੇ ਜਾਣਗੇ |
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਵਲੋਂ ਇਕਬਾਲ ਸਿੰਘ ਖੇੜਾ ਦਾ ਸਨਮਾਨ <br/> ਅਗਲੀ ਖ਼ਬਰ ਕੇ. ਐੱਮ. ਐੱਸ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।