20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸ਼ੋ੍ਰਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਵਲੋਂ ਇਕਬਾਲ ਸਿੰਘ ਖੇੜਾ ਦਾ ਸਨਮਾਨ <br/>

ਅਜੀਤ ਡੈਸਕ 02-04-2026
ਹੁਸ਼ਿਆਰਪੁਰ, 1 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਵਲੋਂ ਇਕਬਾਲ ਸਿੰਘ ਖੇੜਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਬਣਾਏ ਜਾਣ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਇਕਬਾਲ ਸਿੰਘ ਖੇੜਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਂਬਰ ਕੋਰ ਕਮੇਟੀ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ, ਜ਼ਿਲ੍ਹਾ ਪ੍ਰਧਾਨ ਦਿਹਾਤੀ ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਇਕਬਾਲ ਸਿੰਘ ਖੇੜਾ ਟਕਸਾਲੀ ਆਗੂ ਹਨ ਜੋ ਲੰਮੇ ਸਮੇਂ ਤੋਂ ਪਾਰਟੀ ਦੇ ਵੱਖ-ਵੱਖ ਅਹੁਦਿਆਂ ਦੇ ਸੇਵਾਵਾਂ ਨਿਭਾ ਰਹੇ ਹਨ | ਇਸ ਮੌਕੇ ਇਕਬਾਲ ਸਿੰਘ ਖੇੜਾ ਨੇ ਸਮੁੱਚੀ ਲੀਡਰਸ਼ਿਪ ਨੂੰ ਵਿਸ਼ਵਾਸ ਦਿਵਾਇਆ ਕਿ 2027 ਦੀਆਂ ਚੋਣਾਂ ਵਿਚ ਸ. ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ ਉਹ ਪਾਰਟੀ ਵਰਕਰਾਂ ਨਾਲ ਮਿਲ ਕੇ ਦਿਨ-ਰਾਤ ਮਿਹਨਤ ਕਰਨਗੇ | ਇਸ ਮੌਕੇ ਹਲਕਾ ਚੱਬੇਵਾਲ ਦੇ ਇੰਚਾਰਜ ਹਰਮਿੰਦਰ ਸਿੰਘ ਸੰਧੂ, ਨਿਰਮਲ ਸਿੰਘ ਭੀਲੋਵਾਲ, ਪਰਮਦੀਪ ਸਿੰਘ ਪੰਡੋਰੀ, ਰਵਿੰਦਰਪਾਲ ਸਿੰਘ ਰਾਏ, ਸੁਖਦੇਵ ਸਿੰਘ ਬੰਬੇਲੀ, ਸਤਨਾਮ ਸਿੰਘ ਬੰਟੀ ਚੱਗਰਾ, ਹਰਸਿਮਰਨ ਸਿੰਘ ਹਰਜੀ ਬਾਜਵਾ, ਹਰਜਾਪ ਸਿੰਘ ਮੱਖਣ, ਸੁਰਿੰਦਰਪਾਲ ਸਿੰਘ ਸੰਧੂ, ਅਮਨਦੀਪ ਸਿੰਘ ਨੰਗਲ ਖਿਡਾਰੀਆਂ, ਬਲਵੀਰ ਸਿੰਘ ਜੰਡਿਆਲਾ, ਸੁਖਬੀਰ ਸਿੰਘ ਜੰਡਿਆਲਾ, ਦਵਿੰਦਰ ਸਿੰਘ ਬਾਹੋਵਾਲ, ਕੁਲਦੀਪ ਸਿੰਘ ਠੱਕਰ, ਪਰਮਜੀਤ ਸਿੰਘ ਬਾਹੋਵਾਲ, ਅਵਤਾਰ ਸਿੰਘ ਸਸੋਲੀ, ਵਾਸੁਦੇਵ ਸਿੰਘ ਮਰੂਲਾ, ਬਲਵਿੰਦਰ ਸਿੰਘ ਜੱਲੋਵਾਲ, ਜਗਮੋਹਣ ਸਿੰਘ ਹਵੇਲੀ ਤੇ ਅਮਰੀਕ ਸਿੰਘ ਰਾਮਪੁਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਤਿੰਨ ਦਿਨਾਂ ਰਾਸ਼ਟਰੀ ਗ੍ਰਾਸ ਰੂਟਸ ਹਾਕੀ ਚੈਂਪੀਅਨਸ਼ਿਪ 4 ਤੋਂ ਅਗਲੀ ਖ਼ਬਰ ਦਸੂਹਾ ਮੇਨ ਬਾਜ਼ਾਰ 'ਚ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।