20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਰਸੂਲਪੁਰ ਵਲੋਂ ਨਵ ਨਿਯੁਕਤ ਐੱਸ. ਸੀ ਵਿੰਗ ਦੇ ਅਹੁਦੇਦਾਰਾਂ ਦਾ ਸਨਮਾਨ

ਅਜੀਤ ਡੈਸਕ 02-04-2026
ਟਾਂਡਾ ਉੜਮੁੜ, 1 ਅਪ੍ਰੈਲ (ਭਗਵਾਨ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਨਵ ਨਿਯੁਕਤ ਅਹੁਦੇਦਾਰ ਦੁਆਬਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਬੂਲੇ ਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਐੱਸ.ਸੀ ਵਿੰਗ ਸਰਬਜੀਤ ਸਿੰਘ ਮੋਮੀ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਨਵ ਨਿਯੁਕਤ ਅਹੁਦੇਦਾਰ ਨੂੰ ਵਧਾਈ ਦਿੰਦੇ ਹੋਏ ਅਰਵਿੰਦਰ ਰਸੂਲਪੁਰ ਨੇ ਕਿਹਾ ਕਿ ਪਾਰਟੀ ਵਲੋਂ ਹਮੇਸ਼ਾ ਮਿਹਨਤੀ ਤੇ ਜੁਝਾਰੂ ਵਰਕਰਾਂ ਨੂੰ ਮਾਣ ਸਨਮਾਨ ਦਿੱਤਾ ਜਾਂਦਾ ਹੈ | ਉਨ੍ਹਾਂ ਕਿਹਾ ਅਕਾਲੀ ਦਲ ਇੱਕੋ ਇੱਕ ਅਜਿਹੀ ਪਾਰਟੀ ਹੈ ਜੋ ਹਰ ਵਰਗ ਹਰ ਧਰਮ ਦਾ ਸਤਿਕਾਰ ਕਰਦੀ ਹੈ ਤੇ ਹਰ ਧਰਮ ਨੂੰ ਮਾਣ ਦਿੰਦੀ ਹੈ | ਇਸ ਮੌਕੇ ਅਰਵਿੰਦਰ ਰਸੂਲਪੁਰ ਨੇ ਕਿਹਾ ਕਿ ਲੋਕ ਪਾਰਟੀ ਦੇ ਵਲੋ ਸ਼ੁਰੂ ਕੀਤੀਆਂ ਪੰਜਾਬ ਬਚਾਓ ਰੈਲੀਆਂ ਵਿਚ ਵੱਧ ਚੜ ਕੇ ਆਪ ਮੁਹਾਰੇ ਹਿੱਸਾ ਲੈ ਰਹੇ ਹਨ ਵੱਡੇ-ਵੱਡੇ ਹੋ ਰਹੇ ਇਕੱਠ ਤੋ ਸਾਬਤ ਹੋ ਰਿਹਾ ਹੈ ਲੋਕ ਆਪਣੀ ਖੇਤਰੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ | ਇਸ ਮੌਕੇ ਕਮਲਜੀਤ ਸਿੰਘ ਕੁਲਾਰ ਰਸੂਲਪੁਰ, ਨਵ ਨਿਯੁਕਤ ਦੋਆਬਾ ਜੋਨ ਦੇ ਪ੍ਰਧਾਨ ਕੁਲਦੀਪ ਸਿੰਘ ਬੁਲੇ, ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ |
ਪਿਛਲੀ ਖ਼ਬਰ ਡੀ. ਐੱਸ. ਪੀ. ਚੱਬੇਵਾਲ ਦੇ ਖ਼ਿਲਾਫ਼ ਥਾਣੇ ਸਾਹਮਣੇ ਨਾਅਰੇਬਾਜ਼ੀ, ਲੋਕਾਂ ਨੇ ਲਗਾਏ ਰਿਸ਼ਵਤ ਲੈਣ ਦੇ ਦੋਸ਼ ਅਗਲੀ ਖ਼ਬਰ ਪਿੱਪਲੀਵਾਲ ਸਕੂਲ 'ਚ ਇਨਾਮ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।