01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਵਿਧਾਇਕ ਰਾਜਾ ਵਲੋਂ 10 ਲੱਖ ਰੁਪਏ ਦੀ ਲਾਗਤ ਨਾਲ ਪੈਣ ਵਾਲੇ ਸੀਵਰੇਜ ਪ੍ਰਾਜੈਕਟ ਦਾ ਉਦਘਾਟਨ

ਅਜੀਤ ਡੈਸਕ 03-04-2026
ਟਾਂਡਾ ਉੜਮੁੜ, 2 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵਲੋ ਵਾਰਡ ਨੰਬਰ 6 ਵਿਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦਿੰਦਿਆਂ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵਾਰਡ ਵਾਸੀਆਂ ਵਿਚ ਖ਼ੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿਚ ਵਾਰਡ ਦੇ ਲੋਕ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਰਹੇ | ਇਸ ਮੌਕੇ ਵਿਧਾਇਕ ਰਾਜਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮੰਤਵ ਹਲਕੇ ਦੇ ਹਰ ਵਾਰਡ ਅਤੇ ਪਿੰਡ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਹੈ | ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 6 ਦੇ ਨਿਵਾਸੀਆਂ ਨੂੰ ਕਾਫ਼ੀ ਸਮੇਂ ਤੋਂ ਸੀਵਰੇਜ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਕਾਰਨ ਗੰਦਗੀ ਅਤੇ ਪਾਣੀ ਖੜ੍ਹਨ ਵਰਗੀਆਂ ਮੁਸ਼ਕਲਾਂ ਵੱਧ ਰਹੀਆਂ ਸਨ | ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਕਿਸੇ ਵੀ ਵਾਰਡ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੀ ਵਿਕਾਸੀ ਪ੍ਰੋਜੈਕਟ ਲਿਆਂਦੇ ਜਾਣਗੇ, ਤਾਂ ਜੋ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸੁਵਿਧਾਜਨਕ ਵਾਤਾਵਰਨ ਮਿਲ ਸਕੇ | ਇਸ ਮੌਕੇ ਵਾਰਡ ਨਿਵਾਸੀਆਂ ਵੱਲੋਂ ਵੀ ਵਿਧਾਇਕ ਰਾਜਾ ਦਾ ਧੰਨਵਾਦ ਕੀਤਾ ਗਿਆ ਅਤੇ ਉਮੀਦ ਜਤਾਈ ਗਈ ਕਿ ਅਗਾਂਹ ਵੀ ਇਸੇ ਤਰ੍ਹਾਂ ਦੇ ਵਿਕਾਸ ਕਾਰਜ ਜਾਰੀ ਰਹਿਣਗੇ | ਇਸ ਮੌਕੇ ਸੁਮਨ ਖੋਸਲਾ, ਹਰਮੀਤ ਵੜੈਚ, ਲਖਵਿੰਦਰ ਸਿੰਘ ਮੁਲਤਾਨੀ, ਗੁਰਮੀਤ ਬਿੱਟੂ, ਬਲਜੀਤ ਸੈਣੀ, ਦੀਪਕ ਭੀਲ, ਸੇਠ ਰਾਮ ਸੇਠੀ, ਗੋਲਡੀ ਵਰਮਾ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡੀ. ਐੱਸ. ਪੀ. ਪਲਵਿੰਦਰ ਸਿੰਘ ਚੋਰ ਹੈ ਦੇ ਨਾਅਰਿਆਂ ਨਾਲ ਗੂੰਜਿਆ ਚੱਬੇਵਾਲ ਅਗਲੀ ਖ਼ਬਰ ਵੋਟਰ ਸੂਚੀ ਮੈਪਿੰਗ ਨੂੰ ਲੈ ਕੇ ਐੱਸ.ਡੀ.ਐੱਮ. ਜਲਾਲਾਬਾਦ ਵਲੋਂ ਰਾਜਨੀਤਿਕ ਪਾਰਟੀਆਂ ਅਤੇ ਸੁਪਰਵਾਈਜ਼ਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।