30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਅਕਾਲੀ ਦਲ ਨੇ ਵਰਿੰਦਰ ਗਿੱਲ, ਸੁਖਵਿੰਦਰ ਰਿਆੜ ਤੇ ਮੁਕੇਸ਼ ਹਰਿਆਣਾ ਨੂੰ ਦਿੱਤੀਆਂ ਜ਼ਿੰਮੇਵਾਰੀਆਂ

ਅਜੀਤ ਡੈਸਕ 06-04-2026
ਹਰਿਆਣਾ, 5 ਅਪ੍ਰੈਲ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀ ਜਥੇਬੰਦੀ ਦਾ ਵਿਸਥਾਰ ਕਰਦਿਆਂ ਜਤਿੰਦਰ ਸਿੰਘ ਲਾਲੀ ਬਾਜਵਾ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ (ਸ਼ਹਿਰੀ) ਸ਼੍ਰੋਮਣੀ ਅਕਾਲੀ ਦਲ ਨੇ ਸਰਕਲ ਹਰਿਆਣਾ (ਸ਼ਹਿਰੀ) ਅੰਦਰ ਵਰਿੰਦਰ ਸਿੰਘ ਗਿੱਲ ਨੂੰ ਪ੍ਰਧਾਨ, ਸੁਖਵਿੰਦਰ ਸਿੰਘ ਰਿਆੜ ਤੇ ਮੁਕੇਸ਼ ਕੁਮਾਰ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ | ਇਸ ਮੌਕੇ ਨਵ ਨਿਯੁਕਤ ਪ੍ਰਧਾਨ ਵਰਿੰਦਰ ਸਿੰਘ ਗਿੱਲ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਰਿਆੜ ਤੇ ਮੁਕੇਸ਼ ਕੁਮਾਰ ਹਰਿਆਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਅਤੇ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਉਨ੍ਹਾਂ ਨੂੰ ਪਾਰਟੀ ਦੀ ਜੋ ਸੇਵਾ ਦਿੱਤੀ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ 'ਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸਰਕਾਰ ਬਣੇਗੀ |
ਪਿਛਲੀ ਖ਼ਬਰ ਕੁਦਰਤੀ ਸਰੋਤਾਂ ਦੀ ਲੁੱਟ ਅਤੇ ਆਮ ਲੋਕਾਂ ਦੀ ਕੁੱਟ ਦੇ ਵਿਰੋਧ 'ਚ ਕਾਂਗਰਸ ਦਾ ਹੱਲਾ ਬੋਲ 11 ਨੂੰ ਅਗਲੀ ਖ਼ਬਰ ਕੁਦਰਤੀ ਸਰੋਤਾਂ ਦੀ ਲੁੱਟ ਅਤੇ ਆਮ ਲੋਕਾਂ ਦੀ ਕੁੱਟ ਦੇ ਵਿਰੋਧ 'ਚ ਕਾਂਗਰਸ ਦਾ ਹੱਲਾ ਬੋਲ 11 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।