01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਜੋ ਵਿਕਾਸ ਸੁਖਬੀਰ ਨੇ ਕਰਵਾਇਆ ਉਹ ਦੂਜੀਆਂ ਪਾਰਟੀਆਂ ਸੋਚ ਵੀ ਨਹੀਂ ਸਕੀਆਂ- ਲਾਲੀ ਬਾਜਵਾ

ਅਜੀਤ ਡੈਸਕ 06-04-2026
ਹੁਸ਼ਿਆਰਪੁਰ, 5 ਅਪ੍ਰੈਲ (ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਸ਼ਹਿਰੀ ਜਥੇਬੰਦੀ ਦੇ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਦਾ ਅੱਜ ਬਜਵਾੜਾ ਵਿਖੇ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਬੱਬੂ ਬਜਵਾੜਾ ਅਤੇ ਹਰਭਜਨ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਅਤੇ ਆਗੂਆਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਲਾਲੀ ਬਾਜਵਾ ਨੇ ਕਿਹਾ ਕਿ 3 ਅਪ੍ਰੈਲ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਚੱਬੇਵਾਲ ਵਿਖੇ ਪਹੁੰਚਣ ਸਮੇਂ ਜਿਲ੍ਹਾ ਜਥੇਬੰਦੀ ਵੱਲੋਂ ਜੋਰਦਾਰ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਰੈਲੀ ਸਬੰਧੀ ਪਾਰਟੀ ਵਰਕਰਾਂ ਅਤੇ ਆਗੂਆਂ ਵਿੱਚ ਉਤਸ਼ਾਹ ਅਤੇ ਊਰਜਾ ਦੀ ਲਹਿਰ ਹੈ ਜਿਸ ਨਾਲ 2027 ਦੀਆਂ ਚੋਣਾ ਦੌਰਾਨ ਅਕਾਲੀ ਦਲ ਵੱਡੀ ਜਿੱਤ ਦਰਜ ਕਰੇਗਾ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਪੱਖੀ ਸੋਚ ਪ੍ਰਤੀ ਸੂਬੇ ਦੇ ਲੋਕ ਜਾਣੂ ਹਨ ਕਿਉਂਕਿ ਜਿਸ ਸਮੇਂ ਸ ਬਾਦਲ ਡਿਪਟੀ ਮੁੱਖ ਮੰਤਰੀ ਸਨ ਤਦ ਜੋ ਵਿਕਾਸ ਸੂਬਾ ਵਾਸੀਆਂ ਨੇ ਦੇਖਿਆ ਹੈ ਉਹ ਹੋਰ ਕਿਸੇ ਵੀ ਪਾਰਟੀ ਦੀ ਸਰਕਾਰ ਕਦੇ ਵੀ ਨਹੀਂ ਕਰਵਾ ਸਕੀ | ਉਨ੍ਹਾਂ ਸਮੂਹ ਪਾਰਟੀ ਵਰਕਰਾਂ ਨੂੰ 3 ਦੀ ਇਤਹਾਸਿਕ ਹੋਣ ਜਾ ਰਹੀ ਰੈਲੀ ਦਾ ਹਿੱਸਾ ਬਣਨ ਦੀ ਅਪੀਲ ਵੀ ਕੀਤੀ | ਇਸ ਮੌਕੇ ਪਲਵਿੰਦਰ ਸਿੰਘ ਧਾਲੀਵਾਲ, ਕੈਪਟਨ ਰਘੂਬੀਰ ਸਿੰਘ ਤੇ ਹਰਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 'ਸ਼ਾਸਨ ਤੇ ਵਿਕਾਸ-2047 ਦੇ ਲਕਸ਼ ਦੀ ਓਰ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸੈਣੀ ਬਾਰ ਕਾਲਜ 'ਚ ਰੈੱਡ ਰਿਬਨ ਇਕਾਈ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।