01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਡਿਪਸ ਕਾਲਜ ਆਫ਼ ਐਜੂਕੇਸ਼ਨ ਵਲੋਂ ਧਾਰਮਿਕ ਸਮਾਗਮ

ਅਜੀਤ ਡੈਸਕ 06-04-2026
ਟਾਂਡਾ ਉੜਮੁੜ, 5 ਅਪ੍ਰੈਲ (ਦੀਪਕ ਬਹਿਲ)-ਡਿਪਸ ਕਾਲਜ ਆਫ਼ ਐਜੂਕੇਸ਼ਨ ਰੜਾ ਮੋੜ ਜਲਾਲਪੁਰ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਅਤੇ ਕੀਰਤਨੀ ਜਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ | ਪਾਠ ਦੇ ਉਪਰੰਤ ਅਰਦਾਸ ਕੀਤੀ ਗਈ | ਪਿ੍ੰਸੀਪਲ ਡਾ. ਹਰਮੀਤ ਕੌਰ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਸੁਖਮਨੀ ਸਾਹਿਬ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਡਿਪਸ ਇੰਸਟੀਚਿਊਸ਼ਨ ਦੇ ਸੀ. ਏ .ਓ. ਰਮਣੀਕ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦੇ ਨਾਮ ਨਾਲ ਜੁੜ ਕੇ ਮਨੁੱਖ ਆਪਣੀ ਜ਼ਿੰਦਗੀ ਨੂੰ ਖ਼ੁਸ਼ਹਾਲ ਅਤੇ ਚੜ੍ਹਦੀ ਕਲਾ ਵਿਚ ਰੱਖ ਸਕਦਾ ਹੈ | ਪਾਠ ਦੇ ਸਮਾਪਨ ਉਪਰੰਤ ਸੰਗਤ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ | ਇਸ ਸਮਾਗਮ ਵਿਚ ਸਟਾਫ਼ ਮੈਂਬਰਾਂ ਸਮੇਤ ਰਜੀਵ (ਜਨਰਲ ਮੈਨੇਜਰ, ਡੀਪਸ ਇੰਸਟੀਚਿਊਸ਼ਨ), ਜਾਗੀਰ ਸਿੰਘ (ਡੀ.ਟੀ., ਡਿਪਸ ਇੰਸਟੀਚਿਊਸ਼ਨ) ਤੇ ਜਗਜੀਤ ਸਿੰਘ (ਪਿ੍ੰਸੀਪਲ, ਡਿਪਸ ਪਾਲੀਟੈਕਨਿਕ ਕਾਲਜ) ਵੀ ਹਾਜ਼ਰ ਸਨ |
ਪਿਛਲੀ ਖ਼ਬਰ ਡੀ. ਟੀ. ਐੱਫ਼. ਵਲੋਂ ਦਿੱਲੀ ਵਿਖੇ ਟੱੈਟ ਖ਼ਿਲਾਫ਼ ਹੋਏ ਰੋਸ ਪ੍ਰਦਰਸ਼ਨ 'ਚ ਸ਼ਮੂਲੀਅਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।