01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਐਡਵੋਕੇਟ ਸੂਰਜ ਸਿੰਘ ਤੇ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੂੰ ਵਧਾਈ

ਅਜੀਤ ਡੈਸਕ 06-04-2026
ਦਸੂਹਾ, 5 ਅਪ੍ਰੈਲ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਨੇ ਆਰ.ਟੀ.ਆਈ. ਸੈੱਲ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸੂਰਜ ਐਡਵੋਕੇਟ ਸੂਰਜ ਸਿੰਘ ਤੇ ਸੂਬਾ ਮੀਤ ਪ੍ਰਧਾਨ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੂੰ ਵਧਾਈ ਦਿੱਤੀ | ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਮਾਨਦਾਰ ਅਕਾਲੀ ਆਗੂਆਂ ਨੂੰ ਜ਼ਿੰਮੇਵਾਰੀਆਂ ਦੇ ਕੇ ਪਾਰਟੀ ਵਰਕਰਾਂ ਦਾ ਮਾਣ ਸਨਮਾਨ ਵਧਾਇਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਇਨ੍ਹਾਂ ਨਿਯੁਕਤੀਆਂ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ | ਉਨ੍ਹਾਂ ਹੋਰ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲਖਵਿੰਦਰ ਸਿੰਘ ਲੱਖੀ ਗਿੱਲ ਜੀਆਂ ਦੀ ਅਗਵਾਈ ਹੇਠ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਸਰਗਰਮੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ | ਇਸ ਮੌਕੇ ਮੈਨੇਜਰ ਅਵਤਾਰ ਸਿੰਘ, ਬਲਵਿੰਦਰ ਸਿੰਘ ਬੋਦਲ, ਰਿੱਕੀ ਬੋਦਲ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ, ਡਰੱਗ ਮਨੀ ਤੇ ਹਥਿਆਰ ਸਮੇਤ 4 ਕਾਬੂ ਅਗਲੀ ਖ਼ਬਰ ਖਪਤਕਾਰ ਗੈਸ ਏਜੰਸੀ ਨਾਲ ਸਹਿਯੋਗ ਕਰਨ- ਜਗਦੀਸ਼ ਸਿੰਘ ਸੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।