02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਸਹੀ ਤਰਜਮਾਨੀ ਕਰ ਸਕਦੈ- ਕਾਲੜਾ, ਕਾਹਲੋਂ

ਅਜੀਤ ਡੈਸਕ 06-04-2026
ਦਸੂਹਾ, 5 ਅਪ੍ਰੈਲ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਕਾਲੜਾ ਤੇ ਸੀਨੀਅਰ ਆਗੂ ਦਵਿੰਦਰ ਸਿੰਘ ਕਾਹਲੋ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੀ ਇੱਕੋ ਇੱਕ ਅਜਿਹੀ ਪਾਰਟੀ ਹੈ ਜਿਸ ਦੀ ਸੋਚ ਤੇ ਵਿਕਾਸ ਕਾਰਜ ਜ਼ਮੀਨੀ ਹਕੀਕਤਾਂ ਨਾਲ ਜੁੜੇ ਹੋਏ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਸਹੀ ਤਰਜਮਾਨੀ ਕਰ ਸਕਦਾ ਹੈ ਇਸੇ ਕਰਕੇ ਅਕਾਲੀ ਦਲ ਦੀਆਂ ਰੈਲੀਆਂ ਵਿਚ ਲੋਕਾਂ ਦੀ ਵੱਡੀ ਭੀੜ ਜਮਾ ਹੋਣ ਲੱਗੀ ਹੈ ਜਿਸ ਵਿਚ ਨੌਜਵਾਨ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕੋ ਇੱਕ ਅਜਿਹੀ ਖੇਤਰੀ ਪਾਰਟੀ ਹੈ ਜੋ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਵਿਚ ਆਪਣਾ ਸ਼ਾਨਾਮਤੀ ਇਤਿਹਾਸ ਰੱਖਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿਚ ਹੀ ਸੁਰੱਖਿਅਤ ਰਹਿ ਸਕਦਾ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਰੈਲੀਆਂ ਵਿਚ ਵੱਡੀ ਭੀੜ ਸਾਬਤ ਕਰ ਰਹੀ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਅੱਗੇ ਆਉਣ ਤੋਂ ਕੋਈ ਵੀ ਨਹੀਂ ਰੋਕ ਸਕਦਾ | ਇਸ ਮੌਕੇ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਸ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਭਲਕੇ ਅਗਲੀ ਖ਼ਬਰ ਪੰਜਾਬ ਪੈਨਸ਼ਨਰਸ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।