27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡੀ.ਸੀ. ਨੇ ਦਾਣਾ ਮੰਡੀ ਦਾ ਦੌਰਾ ਕਰਕੇ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ <br/>

ਅਜੀਤ ਡੈਸਕ 15-04-2026

ਹੁਸ਼ਿਆਰਪੁਰ, 14 ਅਪ੍ਰੈਲ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਸਥਾਨਕ ਦਾਣਾ ਮੰਡੀ ਦਾ ਦੌਰਾ ਕਰਦਿਆਂ ਕਣਕ ਦੇ ਖ਼ਰੀਦ ਪ੍ਰਬੰਧਾਂ ਦੇ ਨਾਲ-ਨਾਲ ਕਿਸਾਨਾਂ, ਲੇਬਰ ਅਤੇ ਆੜ੍ਹਤੀਆਂ ਲਈ ਯਕੀਨੀ ਬਣਾਈਆਂ ਸਹੂਲਤਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਣਕ ਦੀ ਖ਼ਰੀਦ ਬਿਨਾਂ ਕਿਸੇ ਦੇਰੀ ਅਤੇ ਸੁਚੱਜੇ ਢੰਗ ਨਾਲ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਸਮੇਤ ਦਾਣਾ ਮੰਡੀ ਪਹੁੰਚੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੰਡੀ ਵਿਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ | ਮੰਡੀ ਵਿਚ ਮੌਜੂਦ ਪਿੰਡ ਮੋਨਾ ਕਲਾਂ ਦੇ ਕਿਸਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਫ਼ਸਲ ਲੈ ਕੇ ਆਏ ਹਨ ਜਿਨ੍ਹਾਂ ਨੇ ਮੰਡੀ ਵਿਚ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਨੂੰ ਨਿਰਧਾਰਿਤ ਸਮੇਂ ਵਿਚ ਖ਼ਰੀਦ ਕਰਨ ਤੋਂ ਇਲਾਵਾ ਤੈਅ ਸਮੇਂ ਵਿਚ ਅਦਾਇਗੀਆਂ ਯਕੀਨੀ ਬਣਾਈਆਂ ਜਾਣਗੀਆਂ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਣਕ ਦੀ ਖ਼ਰੀਦ ਸਬੰਧੀ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੋਈ ਸਮੱਸਿਆ ਪੇਸ਼ ਨਾ ਆਵੇ ਅਤੇ ਉਨ੍ਹਾਂ ਦੀ ਫ਼ਸਲ ਸੁਖਾਲੇ ਅਤੇ ਸੁਚੱਜੇ ਢੰਗ ਨਾਲ ਖ਼ਰੀਦ ਕੀਤੀ ਜਾਵੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਤੋਂ ਇਲਾਵਾ ਸਬੰਧਿਤ ਅਧਿਕਾਰੀ, ਆੜ੍ਹਤੀ ਅਤੇ ਕਿਸਾਨ ਵੀ ਮੌਜੂਦ ਸਨ |

ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਣੇ ਇਕ ਔਰਤ ਸਮੇਤ 2 ਕਾਬੂ ਅਗਲੀ ਖ਼ਬਰ ਆਸ਼ਾ ਭੋਂਸਲੇ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।