28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡੇਰਾ ਬਾਬਾ ਚਰਨਸ਼ਾਹ ਬਹਾਦਰਪੁਰ 'ਚ ਵਿਸਾਖੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ <br/>

ਅਜੀਤ ਡੈਸਕ 15-04-2026

ਹੁਸ਼ਿਆਰਪੁਰ, 14 ਅਪ੍ਰੈਲ (ਬਲਜਿੰਦਰਪਾਲ ਸਿੰਘ)-ਉਦਾਸੀਨ ਆਸ਼ਰਮ ਡੇਰਾ ਬਾਬਾ ਚਰਨਸ਼ਾਹ ਬਹਾਦਰਪੁਰ ਵਿਖੇ ਡੇਰਾ ਮੁਖੀ ਮਹੰਤ ਰਮਿੰਦਰ ਦਾਸ ਦੀ ਅਗਵਾਈ 'ਚ ਵਿਸਾਖੀ ਦਾ ਪਵਿੱਤਰ ਦਿਹਾੜਾ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮਹੰਤ ਰਮਿੰਦਰ ਦਾਸ ਅਤੇ ਡੇਰੇ ਦੇ ਸਮੂਹ ਸੇਵਾਦਾਰਾਂ ਵਲੋਂ ਭਗਵਾਨ ਸ੍ਰੀ ਚੰਦਰ ਜੀ ਦੀ ਅਰਦਾਸ ਕਰਨ ਉਪਰੰਤ ਪ੍ਰਸ਼ਾਦ ਵਰਤਾਇਆ ਗਿਆ | ਇਸ ਮੌਕੇ ਮਹੰਤ ਰਮਿੰਦਰ ਦਾਸ ਨੇ ਕਿਹਾ ਕਿ ਇਤਿਹਾਸ ਦਾ ਇਹ ਇਕ ਮਹੱਤਵਪੂਰਨ ਅਧਿਆਇ ਹੈ, ਜਦੋਂ ਸੰਨ 1699 ਦੀ ਵਿਸਾਖੀ ਮੌਕੇ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ | ਗੁਰੂ ਸਾਹਿਬਾਨ ਵਲੋਂ ਥਾਪੇ ਖ਼ਾਲਸਾ ਪੰਥ ਦਾ ਜੀਵਨ ਸਮਾਜ ਲਈ ਪ੍ਰੇਰਨਾਮਈ ਹੋਣ ਦੇ ਨਾਲ-ਨਾਲ ਹੱਕ-ਸੱਚ ਦੀ ਰਖਵਾਲੀ ਲਈ ਵੀ ਮਿਸਾਲੀ ਹੈ | ਇਸ ਮੌਕੇ ਉਨ•ਾਂ ਵਿਸਾਖੀ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ 'ਤੇ ਚੱਲ ਕੇ ਲੁਕਾਈ ਦੀ ਸੇਵਾ ਕਰਨੀ ਚਾਹੀਦੀ ਹੈ | ਇਸ ਮੌਕੇ ਆਸ਼ਰਮ ਨੂੰ ਬੜੇ ਹੀ ਸੁਚੱਜੇ ਢੰਗ ਨਾਲ ਸਜਾਇਆ ਗਿਆ ਸੀ ਤੇ ਆਸ਼ਰਮ 'ਚ ਆਸ਼ੀਰਵਾਦ ਪ੍ਰਾਪਤ ਕਰਨ ਲਈ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰੀ | ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਸੰਗਤਾਂ ਨੇ ਡੇਰੇ 'ਚ ਸਥਿਤ ਬਾਉਲੀ ਅਤੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ | ਇਸ ਮੌਕੇ ਸੰਗਤਾਂ ਲਈ ਡੇਰੇ ਵਲੋਂ ਵੱਖ-ਵੱਖ ਪ੍ਰਕਾਰ ਦੇ ਲੰਗਰ ਅਤੇ ਛਬੀਲਾਂ ਵੀ ਲਗਾਈਆਂ ਗਈਆਂ | ਇਸ ਮੌਕੇ ਸਰਵੇਸ਼ ਦਾਸ, ਮਹੰਤ ਮੋਹਣ ਦਾਸ, ਮਹੰਤ ਗੁਰਦੇਵ ਮੁਨੀ, ਮਹੰਤ ਸੋਹਣ ਦਾਸ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਕਰਨੈਲ ਸਿੰਘ, ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਸਾਬਕਾ ਮੇਅਰ ਸ਼ਿਵ ਸੂਦ, ਕਮਲ ਵਰਮਾ, ਐਡਵੋਕੇਟ ਹਰਦੀਪ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।