28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ <br/>

ਅਜੀਤ ਡੈਸਕ 15-04-2026

ਬੀਣੇਵਾਲ, 14 ਅਪ੍ਰੈਲ (ਬੈਜ ਚੌਧਰੀ)-ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ (ਤਪ ਅਸਥਾਨ) ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਨਾਲ ਮਨਾਇਆ ਗਿਆ, ਜਿਸ 'ਚ 11 ਅਪ੍ਰੈਲ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਏ ਅਤੇ 12 ਅਪ੍ਰੈਲ ਨੂੰ ਪਾਠ ਦੇ ਮੱਧ ਭੋਗ ਪਾਏ ਗਏ ਅਤੇ ਰੈਣ ਸੂਬਾਈ ਕੀਰਤਨ ਦਰਬਾਰ ਸਜਾਏ ਗਏ | ਵਿਸਾਖੀ ਮੌਕੇ 13 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਜੀ ਦੇ ਭੋਗ ਪਾਏ ਗਏ ਉਪਰੰਤ ਕਥਾ ਕੀਰਤਨ ਦਰਬਾਰ ਸਜਾਏ ਗਏ | ਤਪ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਇਕੱਠੇ ਭੋਗ ਪਾਏ ਗਏ | ਪਹਿਲਾ ਪਾਠ ਸਮੂਹ ਪ੍ਰਬੰਧਕ ਕਮੇਟੀ ਵਲੋਂ ਵਿਸਾਖੀ ਸਮਾਗਮ ਦੀ ਖੁਸੀ 'ਚ, ਦੂਜਾ ਪਾਠ ਬਾਬਾ ਕੇਵਲ ਸਿੰਘ ਵਲੋਂ ਆਪਣੀ ਪੁੱਤਰੀ ਸੁਖਮਨ ਸੂਦ ਦੇ ਜਨਮ ਦਿਨ ਦੀ ਖ਼ੁਸ਼ੀ 'ਚ ਕਰਵਾਇਆ ਗਿਆ ਤੇ ਤੀਸਰੇ ਪਾਠ ਸਾਹਿਬ ਦੀ ਸੇਵਾ ਭਾਈ ਹਰਜਿੰਦਰ ਪਾਲ ਹੁਸ਼ਿਆਰਪੁਰ ਵਲੋਂ ਪਰਿਵਾਰ ਦੀ ਤੰਦਰੁਸਤੀ ਚੜ੍ਹਦੀਕਲਾ ਲਈ ਕਰਵਾਈ ਗਈ | ਇਸ ਮੌਕੇ ਬਾਬਾ ਕੇਵਲ ਸਿੰਘ ਸ੍ਰੀ ਖੁਰਾਲਗੜ੍ਹ ਸਾਹਿਬ ਵਾਲੇ, ਬਾਬਾ ਸੁਰਜੀਤ ਸਿੰਘ ਹੀਰਾਂ ਵਾਲੇ, ਬਾਬਾ ਮਨਪ੍ਰੀਤ ਸਿੰਘ ਅਮਲੋਹ ਵਾਲੇ, ਭਾਈ ਜਗਦੇਵ ਸਿੰਘ ਗੜ੍ਹੀ ਵਾਲੇ ਦੇ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਨਾ ਕੀਤਾ | ਇਸ ਮੌਕੇ ਐੱਸ. ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਾਬਕਾ ਵਿਧਾਇਕ, ਗੁਰਲਾਲ ਸੈਲਾ, ਜਸਵੀਰ ਸਿੰਘ ਔਲੀਆਪੁਰ, ਬਾਬਾ ਲਖਵੀਰ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ, ਸਾਬਕਾ ਸਰਪੰਚ ਜਗਦੇਵ ਸਿੰਘ ਮਾਨਸੋਵਾਲ, ਸਾਬਕਾ ਸਰਪੰਚ ਰਾਜਵਿੰਦਰ ਸਿੰਘ ਰਾਜਾ, ਸਾਬਕਾ ਸਰਪੰਚ ਰੌਸ਼ਨ ਲਾਲ ਸਮੇਤ ਸੰਗਤਾਂ ਹਾਜ਼ਰ ਸਨ | ਸਮਾਗਮਾਂ ਦੀ ਸਮਾਪਤੀ 'ਤੇ ਮੁੱਖ ਗ੍ਰੰਥੀ ਬਾਬਾ ਨਰੇਸ਼ ਸਿੰਘ ਨੇ ਅਰਦਾਸ ਕੀਤੀ |

ਪਿਛਲੀ ਖ਼ਬਰ ਲੱਖੀ ਗਿਲਜੀਆਂ ਵਲੋਂ ਸ਼ੋ੍ਰਮਣੀ ਅਕਾਲੀ ਦਲ (ਬ) ਦਿਹਾਤੀ ਦੇ ਜ਼ਿਲ੍ਹਾ ਅਹੁਦੇਦਾਰਾਂ ਦਾ ਐਲਾਨ <br/> ਅਗਲੀ ਖ਼ਬਰ ਡੇਰਾ ਬਾਬਾ ਚਰਨਸ਼ਾਹ ਬਹਾਦਰਪੁਰ 'ਚ ਵਿਸਾਖੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।