ਦਸੂਹਾ, 14 ਅਪ੍ਰੈਲ (ਭੁੱਲਰ)- ਸਰਕਾਰੀ ਐਲੀਮੈਂਟਰੀ ਸਕੂਲ ਸਮਾਰਟ ਸਕੂਲ ਰੂਪੋਵਾਲ ਵਿਖੇ ਪੜ੍ਹਾਈ ਦੇ ਖੇਤਰ ਵਿਚ ਅੱਵਲ ਰਹਿਣ ਵਾਲੇ ਬੱਚਿਆਂ ਦਾ ਸਨਮਾਨ ਕਰਨ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਬਕਾ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਹਰਜੀਤ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਡਾਕਟਰ ਨਿਰਮਲ ਸਿੰਘ, ਸਰਪੰਚ ਬਲਵਿੰਦਰ ਸਿੰਘ ਰੂਪੋਵਾਲ, ਹੈਲਥ ਇੰਸਪੈਕਟਰ ਗੁਰਿੰਦਰਜੀਤ ਸਿੰਘ, ਲੰਬੜਦਾਰ ਬਲਵਿੰਦਰ ਸਿੰਘ ਆਦਿ ਵਲੋਂ ਪੜਾਈ ਦੇ ਖੇਤਰ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਡਾਕਟਰ ਹਰਜੀਤ ਸਿੰਘ ਨੇ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਵਧਾਈ ਦਿੱਤੀ | ਇਸ ਮੌਕੇ ਡਾਕਟਰ ਨਿਰਮਲ ਸਿੰਘ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕੀਤਾ ਅਤੇ ਕਿਹਾ ਅੱਗੋਂ ਵੀ ਬੱਚਿਆਂ ਦਾ ਸਨਮਾਨ ਨਿਰੰਤਰ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਸੈਂਟਰ ਹੈੱਡ ਟੀਚਰ ਜਗਜੀਤ ਸਿੰਘ ਨੇ ਆਈਆਂ ਹੋਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ | ਇਸ ਮੌਕੇ ਜਗਦੀਪ ਸਿੰਘ ਮਾਨਗੜ, ਪੰਚ ਗੁਲਜ਼ਾਰ ਸਿੰਘ, ਪੰਚ ਵਿਜੇ ਪਾਲ ਸਿੰਘ, ਹਰਪ੍ਰੀਤ ਸਿੰਘ, ਪੰਚ ਪਰਮਿੰਦਰ ਕੌਰ, ਪੰਚ ਬਲਬੀਰ ਕੌਰ, ਅਧਿਆਪਕਾਂ ਮਨਦੀਪ ਕੌਰ, ਕਮਲੇਸ਼ ਕੌਰ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |