28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਪੰਜਾਬ ਸਰਕਾਰ ਵਲੋਂ ਮਾਵਾਂ ਧੀਆਂ ਨੂੰ ਮਾਣ ਭੱਤਾ ਦੇ ਕੇ ਔਰਤਾਂ ਦਾ ਮਾਣ ਵਧਾਉਣਾ ਸ਼ਲਾਘਾਯੋਗ ਕਦਮ- ਬੱਬੂ ਘੁੰਮਣ <br/>

ਅਜੀਤ ਡੈਸਕ 15-04-2026
ਦਸੂਹਾ, 14 ਅਪ੍ਰੈਲ (ਭੁੱਲਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਮੋਹਣ ਸਿੰਘ ਬੱਬੂ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਨੇ ਮਾਵਾਂ ਧੀਆਂ ਨੂੰ ਮਾਣ ਭੱਤਾ ਦੀ ਕਿ ਅÏਰਤਾਂ ਦਾ ਮਾਣ ਵਧਾਇਆ ਹੈ | ਉਨ੍ਹਾਂ ਕਿਹਾ ਕਿ ਹਰੇਕ ਮਾਂ ਧੀ ਨੂੰ ਮਾਣ ਸਤਿਕਾਰ ਮਿਲੇਗਾ | ਉਨ੍ਹਾਂ ਕਿਹਾ ਕਿ ਔਰਤਾਂ ਦੇ ਖਾਤੇ 'ਚ ਸਿੱਧੇ ਪੈਸੇ ਆਉਣਗੇ | ਉਨ੍ਹਾਂ ਕਿਹਾ ਕਿ ਇਸਤਰੀ ਵਿੰਗ ਦਾ ਇਸ ਯੋਜਨਾ ਵਿਚ ਅਹਿਮ ਰੋਲ ਹੋਵੇਗਾ | ਉਨ੍ਹਾਂ ਪਿੰਡ ਪੱਧਰ ਤੇ ਹਰੇਕ ਮਾਂ ਧੀ ਨੂੰ ਦਿੱਤੀ ਜਾ ਰਹੀ ਰਾਸ਼ੀ ਦੀ ਯੋਜਨਾ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯੋਜਨਾ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਯਾਤਰਾ ਕਰਵਾਉਣੀ ਸਲਾਗਾ ਜੋਗ ਕਦਮ ਹੈ ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਵਲੋਂ ਚਾਰ ਸਾਲ ਦੀਆਂ ਕੀਤੀਆਂ ਪ੍ਰਾਪਤੀਆਂ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਯੋਜਨਾ ਨਾ ਸਿਰਫ਼ ਬਜ਼ੁਰਗ ਨਾਗਰਿਕਾਂ ਅਤੇ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਦੇ ਯੋਗ ਬਣਾਉਂਦੀ ਹੈ ਬਲਕਿ ਸਮਾਜਿਕ ਸਦਭਾਵਨਾ ਤੇ ਅਧਿਆਤਮਿਕ ਬੰਧਨ ਨੂੰ ਵੀ ਮਜ਼ਬੂਤ ਕਰਦੀ ਹੈ | ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ, ਖਾਣ-ਪੀਣ ਅਤੇ ਆਵਾਜਾਈ ਦੇ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਯਾਤਰਾ ਦੌਰਾਨ ਜਿੱਥੇ ਵੱਖ ਵੱਖ ਗੁਰਧਾਮਾਂ ਮੰਦਰਾ ਤੇ ਹੋਰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾਂਦੇ ਹਨ ਉੱਥੇ ਹੀ ਪਾਰਟੀਸ਼ਨ ਮਿਊਜ਼ੀਅਮ, ਜੱਲਿਆਂਵਾਲਾ ਬਾਗ਼ ਵਾਹਗਾ ਬਾਰਡਰ 'ਤੇ ਬੀਟਿੰਗ ਰਿਟਰੀਟ ਸਮਾਰੋਹ ਦਿਖਾਇਆ ਜਾਂਦਾ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਇਸ ਯੋਜਨਾ ਤਹਿਤ ਧਾਰਮਿਕ ਯਾਤਰਾਵਾਂ ਕਰਵਾਈਆਂ ਜਾਣਗੀਆਂ |

ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਬਲਾਕ ਤਲਵਾੜਾ ਦੇ ਸਾਰੇ ਹੀ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ– ਚੇਅਰਮੈਨ ਬੌਬੀ ਕੌਸ਼ਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।