28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 15-04-2026
ਦਸੂਹਾ, 14 ਅਪ੍ਰੈਲ (ਕੌਸ਼ਲ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਚ ਵਿਸਾਖੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੂੰ ਵਿਸਾਖੀ ਦੇ ਮਹੱਤਵ ਬਾਰੇ ਜਾਣੂ ਕਰਵਾਇਆ ਗਿਆ | ਉਨ੍ਹਾਂ ਨੂੰ ਦੱਸਿਆ ਗਿਆ ਕਿ ਵਿਸਾਖੀ ਦੇ ਤਿਉਹਾਰ ਦੀ ਸ਼ੁਰੂਆਤ ਪੰਜਾਬ ਤੋਂ ਹੋਈ ਅਤੇ ਇਹ ਹਾੜੀ ਦੀ ਫ਼ਸਲ ਦੀ ਕਟਾਈ ਦੀ ਸ਼ੁਰੂਆਤ ਦਾ ਪ੍ਰਤੀਕ ਹੈ | ਇਸ ਦਿਨ ਖੇਤਾਂ ਵਿਚ ਕਣਕ, ਤਿਲ ਅਤੇ ਗੰਨੇ ਦੀ ਫ਼ਸਲ ਦੀ ਕਟਾਈ ਸ਼ੁਰੂ ਹੁੰਦੀ ਹੈ ਅਤੇ ਵਿਦਿਆਰਥੀਆਂ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਦਿਨ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈ: ਵਿਚ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ | ਇਸ ਪਾਵਨ ਮੌਕੇ ਵਿਦਿਆਰਥੀਆਂ ਨੇ ਲੋਕ-ਨਾਚ ਪੇਸ਼ ਕੀਤੇ ਜਿਨ੍ਹਾਂ ਰਾਹੀਂ ਉਨ੍ਹਾਂ ਨੂੰ ਪੰਜਾਬ ਦੇ ਸਭਿਆਚਾਰ ਤੇ ਪਰੰਪਰਾਵਾਂ ਨਾਲ ਜਾਣ-ਪਛਾਣ ਦਾ ਮੌਕਾ ਮਿਲਿਆ | ਉਤਸਵ ਦੇ ਅੰਤ ਵਿਚ ਵਿਦਿਆਰਥੀਆਂ ਨੂੰ ਮਠਿਆਈ ਵਜੋਂ ਮਿੱਠੇ ਚਾਵਲ ਵੰਡੇ ਗਏ | ਸਕੂਲ ਦੀ ਪਿ੍ੰਸੀਪਲ ਅੰਜੂ ਧਵਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਸਾਖੀ ਸਿਰਫ਼ ਇੱਕ ਤਿਉਹਾਰ ਹੀ ਨਹੀਂ, ਸਗੋਂ ਮਿਹਨਤ,ਏਕਤਾ ਅਤੇ ਨਵੀਂ ਸ਼ੁਰੂਆਤ ਦਾ ਪ੍ਰਤੀਕ ਹੈ | ਇਸ ਮੌਕੇ ਵਾਸਲ ਐਜੂਕੇਸ਼ਨ ਦੇ ਪ੍ਰਧਾਨ ਕੇ.ਕੇ.ਵਾਸਲ, ਚੇਅਰਮੈਨ ਸੰਜੀਵ ਕੁਮਾਰ ਵਾਸਲ, ਵਾਇਸ ਪੈ੍ਰਜ਼ੀਡੈਂਟ ਈਨਾ ਵਾਸਲ, ਸੀ.ਈ.ਓ. ਰਾਘਵ ਵਾਸਲ ਅਤੇ ਡਾਇਰੈਕਟਰ ਅਦਿਤੀ ਵਾਸਲ ਨੇ ਸਾਰੇ ਬੱਚਿਆਂ ਨੂੰ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਚੇਅਰਮੈਨ ਸੰਜੀਵ ਕੁਮਾਰ ਵਾਸਲ ਨੇ ਵਿਸ਼ਵਾਸ ਦਵਾਇਆ ਕਿ ਸਕੂਲ ਬੱਚਿਆਂ ਲਈ ਸਮੇਂ-ਸਮੇਂ 'ਤੇ ਇਸ ਤਰ੍ਹਾਂ ਦੇ ਕਾਰਜਕ੍ਰਮ ਕਰਵਾਉਂਦਾ ਰਹੇਗਾ, ਤਾਂ ਜੋ ਵਿਦਿਆਰਥੀਆਂ ਨੂੰ ਜੀਵਨ ਵਿਚ ਸਹੀ ਮਾਰਗ ਦਰਸ਼ਨ ਮਿਲ ਸਕੇ |

ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਰਾਮ ਲੀਲ੍ਹਾ ਸਟੇਜ ਦਾ ਨੀਂਹ ਪੱਥਰ ਰੱਖਿਆ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਮਾਵਾਂ ਧੀਆਂ ਨੂੰ ਮਾਣ ਭੱਤਾ ਦੇ ਕੇ ਔਰਤਾਂ ਦਾ ਮਾਣ ਵਧਾਉਣਾ ਸ਼ਲਾਘਾਯੋਗ ਕਦਮ- ਬੱਬੂ ਘੁੰਮਣ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।