28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਅਧਿਕਾਰੀਆਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ <br/>

ਅਜੀਤ ਡੈਸਕ 15-04-2026
ਹੁਸ਼ਿਆਰਪੁਰ, 14 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ 135ਵੀਂ ਜੈਅੰਤੀ ਮੌਕੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਬਾਬਾ ਸਾਹਿਬ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸੱਦਾ ਦਿੱਤਾ ਕਿ ਭਾਰਤ ਰਤਨ ਡਾ. ਅੰਬੇਡਕਰ ਵਲੋਂ ਸਿਖਿਅਤ ਬਣੋ ਦੇ ਦਿੱਤੇ ਸੰਕਲਪ ਨੂੰ ਵੱਧ ਤੋਂ ਵੱਧ ਫੈਲਾਅ ਕੇ ਬੱਚਿਆਂ ਨੂੰ ਸਿਖਿਅਤ ਬਣਾਇਆ ਜਾਵੇ ਤਾਂ ਜੋ ਉਨ੍ਹਾਂ ਵਲੋਂ ਸੰਜੋਏ ਸੁਪਨਿਆਂ ਦਾ ਸਮਾਜ ਸਿਰਜਿਆ ਜਾ ਸਕੇ | ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਬੱਚਿਆਂ ਸਮੇਤ ਲੋਕਾਂ ਨੂੰ ਬਾਬਾ ਸਾਹਿਬ ਦੇ ਜਨਮ ਦਿਵਸ ਦੀ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਸਾਹਿਬ ਦੇ ਸੰਘਰਸ਼ਮਈ ਜੀਵਨ ਅਤੇ ਸੰਵਿਧਾਨ ਦੇ ਨਿਰਮਾਣ ਵਿਚ ਉਨ੍ਹਾਂ ਦਾ ਵਡਮੁੱਲਾ ਯੋਗਦਾਨ ਦੇਸ਼ ਵਾਸੀਆਂ ਲਈ ਹਮੇਸ਼ਾ ਰਾਹ ਦਸੇਰਾ ਰਹੇਗਾ | ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਵਲੋਂ ਦੇਸ਼ ਵਾਸੀਆਂ ਨੂੰ ਦਿੱਤੇ ਸੰਵਿਧਾਨ ਦੀ ਮਿਸਾਲ ਦੁਨੀਆਂ ਭਰ ਵਿਚ ਨਹੀਂ ਮਿਲਦੀ ਜੋ ਸਮਾਨਤਾ, ਨਿਆ, ਮਨੁੱਖੀ ਅਧਿਕਾਰਾਂ, ਅÏਰਤਾਂ ਦੇ ਹੱਕਾਂ ਅਤੇ ਦੇਸ਼ ਨੂੰ ਇਕ ਮਾਲਾ ਵਿਚ ਪਰੋਣ ਦੀ ਗਵਾਹੀ ਭਰਦਾ ਹੈ | ਉਨ੍ਹਾਂ ਕਿਹਾ ਕਿ ਸੰਵਿਧਾਨ ਨਿਰਮਾਤਾ ਦਾ ਸਾਰਾ ਜੀਵਨ ਸੰਘਰਸ਼ ਭਰਪੂਰ ਰਿਹਾ ਜਿਸ ਦੌਰਾਨ ਉਨ੍ਹਾਂ ਨੇ ਹਰ ਵਰਗ ਨੂੰ ਬਰਾਬਰੀ ਦੀ ਪੁਰਜ਼ੋਰ ਵਕਾਲਤ ਕੀਤੀ ਅਤੇ ਉਨ੍ਹਾਂ ਦੇ ਆਂਦਰਸ਼ਾਂ ਤੋਂ ਸਾਰਿਆਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ ਤਾਂ ਜੋ ਸਿਹਤਮੰਦ ਸਮਾਜ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਨੂੰ ਡਾ. ਅੰਬੇਡਕਰ ਅਤੇ ਦੇਸ਼ ਦੀਆਂ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਦੀਆਂ ਜੀਵਨੀਆਂ ਪੜ੍ਹਣ ਲਈ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ ਵਲੋਂ ਕੀਤੇ ਸੰਘਰਸ਼ਾਂ ਬਾਰੇ ਜਾਨਣ ਦਾ ਮੌਕਾ ਮਿਲੇ ਅਤੇ ਉਹ ਸਮਾਜ ਤੇ ਦੇਸ਼ ਦੀ ਤਰੱਕੀ ਵਿਚ ਆਪਣਾ ਬਣਦਾ ਯੋਗਦਾਨ ਪਾ ਸਕਣ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ ਹਰਪਾਲ ਸਿੰਘ ਗਿੱਲ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਸੇਵਾ ਮੁਕਤ ਚੀਫ਼ ਇੰਜੀਨੀਅਰ ਰਾਮ ਲਾਲ ਸੰਧੂ ਬਸਪਾ 'ਚ ਸ਼ਾਮਿਲ <br/> ਅਗਲੀ ਖ਼ਬਰ ਵਿਧਾਇਕ ਘੁੰਮਣ ਨੇ ਰਾਮ ਲੀਲ੍ਹਾ ਸਟੇਜ ਦਾ ਨੀਂਹ ਪੱਥਰ ਰੱਖਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।