ਦਸੂਹਾ, 14 ਅਪ੍ਰੈਲ (ਭੁੱਲਰ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਖ਼ਾਲਸਾ ਸਾਜਨਾ ਦਿਵਸ ਸਬੰਧੀ ਪਿਛਲੇ ਤਿੰਨ ਦਿਨ ਤੋਂ ਚੱਲਿਆ ਆ ਰਿਹਾ ਗੁਰਮਤਿ ਸਮਾਗਮ ਸਮਾਪਤ ਹੋ ਗਿਆ | ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਖੁੱਲੇ੍ਹ ਪੰਡਾਲ ਵਿਚ ਦੀਵਾਨ ਸਜਾਏ ਗਏ, ਜਿਸ ਵਿਚ ਦੇਸ਼ ਵਿਦੇਸ਼ ਤੋਂ ਸੰਗਤਾਂ ਲੱਖਾਂ ਦੀ ਗਿਣਤੀ ਵਿਚ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਨਤਮਸਤਕ ਹੋਈਆਂ | ਸੰਗਤਾਂ ਨੇ ਗੁਰੂ ਵਰ ਪ੍ਰਾਪਤ ਕਰਨੇ ਦੇ ਦਰਖ਼ਤ ਦੇ ਦਰਸ਼ਨ ਕੀਤੇ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤੇ | ਇਸ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਕਥਾ ਵਾਚਕ ਭਾਈ ਸਰਤਾਜ ਸਿੰਘ ਬਸਰਾਵਾਂ, ਭਾਈ ਨਿਰਮਲ ਸਿੰਘ ਹਾਜੀਪੁਰ, ਭਾਈ ਕਲਿਆਣ ਸਿੰਘ, ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਭਾਈ ਬਲਬੀਰ ਸਿੰਘ, ਭਾਈ ਸੁਖਰਾਜ ਸਿੰਘ ਰਾਜਾ, ਢਾਡੀ ਕੁਲਜੀਤ ਸਿੰਘ, ਜਸਵਿੰਦਰ ਸਿੰਘ, ਕਵੀਸ਼ਰ ਬਲਬੀਰ ਸਿੰਘ ਨਾਨੋਵਾਲ ਜਿੰਦੜ, ਪ੍ਰਚਾਰਕ ਗਿਆਨੀ ਸਰਤਾਜ ਸਿੰਘ ਬਸਰਾਵਾਂ, ਢਾਡੀ ਮਨਦੀਪ ਸਿੰਘ ਖੱਸਣ ਤੋ ਇਲਾਵਾ ਹੋਰ ਰਾਗੀ ਢਾਡੀ ਤੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਢਾਡੀ ਵਾਰਾਂ ਅਤੇ ਗੁਰਮਤ ਵਿਚਾਰਾਂ ਰਾਹੀਂ ਨਿਹਾਲ ਕੀਤਾ | ਕੈਨੇਡਾ ਤੋਂ ਪਹੁੰਚੇ ਗੱਭਰੂ ਜਿਸ ਕੋਮਲ ਸਿੰਘ ਤੇ ਹੋਰ ਨੌਜਵਾਨਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੀ ਪੁਰਾਣੀਆਂ ਪਰੰਪਰਾਵਾਂ ਤੇ ਰਵਾਇਤਾਂ ਨੂੰ ਕਾਇਮ ਰੱਖਣ ਲਈ ਹਰ ਸਾਲ ਇਸ ਮੇਲੇ ਵਿਚ ਪਹੁੰਚਣਾ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹਨ | ਇਸ ਮੌਕੇ ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ ਨੇ ਦੱਸਿਆ ਕਿ 15 ਅਪ੍ਰੈਲ ਨੂੰ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿੱਲਜੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਤਾਰਾ ਸਿੰਘ ਸੱਲਾ, ਜਥੇਦਾਰ ਰਵਿੰਦਰ ਸਿੰਘ ਚੱਕ, ਬਾਬਾ ਲਸ਼ਕਰ ਸਿੰਘ ਭੂਰੀ ਵਾਲੇ, ਰਾਜ ਗੁਰਸ਼ਰਨ ਸਿੰਘ ਬਲੱਗਣ, ਜਸਵਿੰਦਰ ਸਿੰਘ ਮਣਕੂ, ਜਿਲਾ ਸੀਨੀਅਰ ਮੀਤ ਪ੍ਰਧਾਨ ਮਨਦੀਪ ਸਿੰਘ ਢੀਂਡਸਾ, ਕਮਲਦੀਪ ਸਿੰਘ ਵਿਰਦੀ, ਪ੍ਰਵਾਸੀ ਭਾਰਤੀ ਸੰਦੀਪ ਸਿੰਘ ਸੈਂਡੀ ਮੈਲਬੋਰਨ ਅਸਟਰੇਲੀਆ, ਰੁਪਿੰਦਰ ਸਿੰਘ ਵਿੱਕੀ ਗਿੱਲ ਝਿੰਗੜ, ਦੀਪਗਗਨ ਸਿੰਘ ਹਨੀ ਗਿੱਲ, ਇੰਜੀਨੀਅਰ ਹਰਿੰਦਰ ਪਾਲ ਸਿੰਘ ਝਿੰਗੜ, ਜਗਪ੍ਰੀਤ ਸਿੰਘ ਸਾਹੀ, ਜਸਬੀਰ ਸਿੰਘ ਰੰਧਾਵਾ, ਨਰਿੰਦਰਪਾਲ ਸਿੰਘ ਭਾਟੀਆ, ਮਨਦੀਪ ਸਿੰਘ ਢੀਂਡਸਾ, ਰਜਿੰਦਰ ਸਿੰਘ ਮਛਿਆਣਾ, ਮੈਨੇਜਰ ਗੁਰਜੀਤ ਸਿੰਘ, ਮਹਿੰਦਰ ਸਿੰਘ ਵਿਰਦੀ, ਗੁਰਜੀਤ ਸਿੰਘ, ਜਸਕੋਮਲ ਸਿੰਘ ਕੈਨੇਡਾ, ਸਤਨਾਮ ਸਿੰਘ ਮਛਿਆਣਾ, ਸਾਬਕਾ ਸਰਪੰਚ ਵੀਰਇੰਦਰ ਸਿੰਘ ਮਸ਼ਿਆਣਾ, ਗੁਰਨੂਰ ਸਿੰਘ, ਪਹਿਲਵਾਨ ਨਿਰਮਲ ਸਿੰਘ, ਅਮਨਪ੍ਰੀਤ ਸਿੰਘ ਮੰਨਾ, ਬਲਵਿੰਦਰ ਸਿੰਘ ਬੋਦਲ, ਪਿ੍ਤਪਾਲ ਸਿੰਘ ਸੋਨੀ ਸਤਨਾਮ ਸਿੰਘ ਖੁਣ ਖੁਣ ਕਲਾਂ ਪ੍ਰਧਾਨ ਸ੍ਰੀ ਅਕਾਲ ਸਹਾਇ ਵੈੱਲਫੇਅਰ ਸੋਸਾਇਟੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਭਾਈ ਕਲਿਆਣ ਸਿੰਘ ਨੇ ਬਖ਼ੂਬੀ ਨਿਭਾਈ |