ਦਸੂਹਾ, 14 ਅਪ੍ਰੈਲ (ਭੁੱਲਰ)-ਡੇਰਾ ਬਾਬਾ ਬੰਨਾ ਰਾਮ ਓਡਰਾ ਵਿਖੇ ਸੰਤ ਬਾਬਾ ਜਸਪਾਲ ਸਿੰਘ ਓਡਰਾ ਦੀ ਅਗਵਾਈ ਹੇਠ ਖ਼ਾਲਸਾ ਸਾਜਨਾ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਤ ਬਾਬਾ ਜਸਪਾਲ ਸਿੰਘ ਓਡਰਾ, ਗੁਰਪ੍ਰੀਤ ਸਿੰਘ ਓਡਰਾ, ਕਰਨਦੀਪ ਸਿੰਘ ਦੇ ਜਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਸ੍ਰੀ ਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸੰਤ ਬਾਬਾ ਜਸਪਾਲ ਸਿੰਘ ਓਡਰਾ ਅਤੇ ਜਸਬੀਰ ਸਿੰਘ ਪਾਲ ਵੱਲੋਂ ਸਮੂਹਿਕ ਸ਼ਾਦੀਆਂ ਵਾਲੇ ਜੋੜਿਆਂ ਨੂੰ ਸਰਟੀਫਿਕੇਟ ਭੇਟ ਕੀਤੇ ਗਏ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਵੱਲੋਂ ਹੁਣ ਤੱਕ 183 ਲੜਕੀਆਂ ਦੀਆਂ ਸਮੂਹਿਕ ਸ਼ਾਦੀਆਂ ਕੀਤੀਆਂ ਜਾ ਚੁੱਕੀਆਂ ਹਨ | ਉਨ੍ਹਾਂ ਦੱਸਿਆ ਕਿ ਇਸ ਸਾਲ ਪੰਚਾਇਤ ਸੰਮਤੀ ਸਟੇਡੀਅਮ ਦਸੂਹਾ ਵਿਖੇ ਕਰਵਾਏ ਅੰਤਰਰਾਸ਼ਟਰੀ ਗੁਰਮਤਿ ਸਮਾਗਮ ਦੌਰਾਨ 15 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੀਆਂ ਸ਼ਾਦੀਆਂ ਕੀਤੀਆਂ ਗਈਆਂ ਸਨ ਜਿਨ੍ਹਾਂ ਨੂੰ ਅੱਜ ਸਰਟੀਫਿਕੇਟ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਨੂੰ ਟਰੱਸਟ ਵੱਲੋਂ ਅੱਗੋਂ ਵੀ ਨਿਰੰਤਰ ਜਾਰੀ ਰੱਖਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜਿੱਲਿ੍ਹਆਂ ਤੋਂ ਇਲਾਵਾ ਜੰਮੂ, ਕਸ਼ਮੀਰ, ਹਿਮਾਚਲ ਪ੍ਰਦੇਸ਼, ਅੰਮਿ੍ਤਸਰ, ਗੁਰਦਾਸਪੁਰ ਆਦਿ ਸਥਾਨਾਂ ਤੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੀਆਂ ਸ਼ਾਦੀਆਂ ਕੀਤੀਆਂ ਗਈਆਂ ਹਨ | ਇਸ ਮੌਕੇ ਨਵ ਵਿਆਹੇ ਜੋੜਿਆ ਨੇ ਸੰਤ ਬਾਬਾ ਜਸਪਾਲ ਸਿੰਘ ਓਡਰਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਦੇ ਹਮੇਸ਼ਾ ਲਈ ਰਿਣੀ ਰਹਿਣਗੇ | ਇਸ ਮੌਕੇ ਗੁਰਪ੍ਰੀਤ ਸਿੰਘ ਓਡਰਾ, ਬਾਬੂ ਹਰਬੰਸ ਲਾਲ, ਪਿ੍ੰਸੀਪਲ ਜੈਲ ਸਿੰਘ, ਸਤਨਾਮ ਸਿੰਘ ਟੇਰਕਿਆਣਾ, ਜਸਵਿੰਦਰ ਸਿੰਘ ਬਿੱਟੂ ਓਡਰਾ, ਕਰਨਦੀਪ ਸਿੰਘ, ਨਾਨਕ ਸਿੰਘ ਓਡਰਾ, ਜਰਨੈਲ ਸਿੰਘ, ਮੁਖਤਿਆਰ ਸਿੰਘ, ਮਨਜਿੰਦਰ ਕੌਰ, ਜਸਬੀਰ ਕੌਰ, ਜਤਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ |