ਹੁਸ਼ਿਆਰਪੁਰ, 14 ਅਪ੍ਰੈਲ (ਬਲਜਿੰਦਰਪਾਲ ਸਿੰਘ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਮੁੱਖ ਸੇਵਾਦਾਰ ਸੰਤ ਕਰਮਜੀਤ ਸਿੰਘ ਤੇ ਸੰਤ ਬਲਵੀਰ ਸਿੰਘ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਭਾਈ ਅਮਰਜੀਤ ਸਿੰਘ ਹਜ਼ੂਰੀ ਰਾਗੀ ਅਤੇ ਭਾਈ ਹਰਜਾਚਕ ਸਿੰਘ ਹਜੂਰੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਜਥੇ ਨੇ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ, ਗੁਰਮਤਿ ਵਿਚਾਰਾਂ ਤੇ ਗੁਰਇਤਿਹਾਸ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |