29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਖ਼ਾਲਸੇ ਦੇ ਸਾਜਨਾ ਦਿਵਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ 'ਚ ਧਾਰਮਿਕ ਸਮਾਗਮ <br/>

ਅਜੀਤ ਡੈਸਕ 15-04-2026
ਹੁਸ਼ਿਆਰਪੁਰ, 14 ਅਪ੍ਰੈਲ (ਬਲਜਿੰਦਰਪਾਲ ਸਿੰਘ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਸ਼ੋ੍ਰਮਣੀ ਕਮੇਟੀ ਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਕਥਾਵਾਚਕ ਭਾਈ ਸਰਬਜੀਤ ਸਿੰਘ ਬਟਾਲਾ ਵਾਲੇ, ਢਾਡੀ ਜਥਾ ਭਾਈ ਸੁਖਰਾਜ ਸਿੰਘ ਸ਼ੋ੍ਰਮਣੀ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ, ਕਵੀਸ਼ਰ ਭਾਈ ਬਲਵੀਰ ਸਿੰਘ ਸ਼ੋ੍ਰਮਣੀ ਕਮੇਟੀ, ਢਾਡੀ ਜਥਾ ਭਾਈ ਲਵਪ੍ਰੀਤ ਸਿੰਘ ਸ਼ੋ੍ਰਮਣੀ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ, ਅਖੰਡ ਕੀਰਤਨੀ ਜਥਾ ਹੁਸ਼ਿਆਰਪੁਰ, ਨਿੱਤਨੇਮ ਸੇਵਾ ਸੁਸਾਇਟੀ ਤੇ ਮਾਤਾ ਗੁਜਰੀ ਜੀ ਤੇ ਮਾਤਾ ਸਾਹਿਬ ਕੌਰ ਇਸਤਰੀ ਸਤਿਸੰਗ ਸਭਾ ਦੇ ਜਥਿਆਂ ਵਲੋਂ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ, ਗੁਰਮਤਿ ਵਿਚਾਰਾਂ ਤੇ ਗੁਰਇਤਿਹਾਸ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਅਵਤਾਰ ਸਿੰਘ ਲਾਇਲ, ਭਾਈ ਚਰਨਜੀਤ ਸਿੰਘ, ਜਸਵਿੰਦਰ ਸਿੰਘ ਗਿੱਲ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਮਿੱਠਾ ਟਿਵਾਣਾ 'ਚ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਗੁਰੂ ਤੇਗ਼ ਬਹਾਦਰ ਐਜੂਕੇਸ਼ਨਲ ਟਰੱਸਟ ਦਸੂਹਾ ਦੀਆਂ ਵਿੱਦਿਅਕ ਸੰਸਥਾਵਾਂ ਵਲੋਂ ਇਕ ਰੋਜ਼ਾ ਟੂਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।